Amritsar News: ਪੂਰੇ ਪੰਜਾਬ 'ਚ ਛਾ ਗਏ ਅੰਬਰਸਰੀਏ...ਸੂਬੇ ਭਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
Amritsar News: ਅੰਮ੍ਰਿਤਸਰ ਜ਼ਿਲ੍ਹੇ ਨੇ 99.97 ਫ਼ੀਸਦੀ ਲੋਕਾਂ ਨੂੰ ਸਮੇਂ ਸਿਰ ਆਨਲਾਈਨ ਸੇਵਾਵਾਂ ਮੁਹੱਈਆਂ ਕਰਵਾ ਕੇ ਸੂਬੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੱਤੀ ਹੈ।
Amritsar News: ਅੰਬਰਸਰੀਏ ਪੂਰੇ ਸੂਬੇ ਵਿੱਚ ਛਾ ਗਏ ਹਨ। ਅੰਮ੍ਰਿਤਸਰ ਜ਼ਿਲ੍ਹੇ ਨੇ 99.97 ਫ਼ੀਸਦੀ ਲੋਕਾਂ ਨੂੰ ਸਮੇਂ ਸਿਰ ਆਨਲਾਈਨ ਸੇਵਾਵਾਂ ਮੁਹੱਈਆਂ ਕਰਵਾ ਕੇ ਸੂਬੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੱਤੀ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੂਜੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ-ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਕਰਮਚਾਰੀਆਂ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਲੰਬਿਤ ਦਰਖਾਸਤਾਂ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਸੂਬੇ ਭਰ ’ਚੋਂ ਪਹਿਲੇ ਸਥਾਨ ’ਤੇ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਇਸ ਪੱਧਰ ’ਤੇ ਬਣੇ ਰਹਿਣ ਲਈ ਅਧਿਕਾਰੀਆਂ ਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜ਼ਿਆਦਾ ਸਖ਼ਤ ਮਿਹਨਤ ਕਰਨ ਪਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਲੰਬਿਤ ਦਰਖਾਸਤਾਂ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਤੇ ਇਨ੍ਹਾਂ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਲਗਪਗ 425 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਪਿਛਲੇ ਸਾਲ 1 ਦਸੰਬਰ 2022 ਤੋਂ ਹੁਣ ਤੱਕ 3 ਲੱਖ 97 ਹਜ਼ਾਰ ਲੋਕਾਂ ਵੱਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ, ਜਿਸ ’ਚੋਂ 3 ਲੱਖ 80 ਹਜ਼ਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ