ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੰਮ੍ਰਿਤਸਰ 'ਚ ਦੇਰ ਰਾਤ ਇਲੈਕਟ੍ਰੋਨਿਕਸ ਸ਼ੋਅਰੂਮ 'ਚ ਲੱਗੀ ਅੱਗ , 5 ਮਿੰਟ ਦੀ ਦੂਰੀ 'ਤੇ ਸਥਿਤ ਫਾਇਰ ਬ੍ਰਿਗੇਡ ਦਫਤਰ 'ਚੋਂ ਨਹੀਂ ਪਹੁੰਚੀ ਗੱਡੀ
ਅੰਮ੍ਰਿਤਸਰ 'ਚ ਵੀਰਵਾਰ ਰਾਤ ਨੂੰ ਇਕ ਇਲੈਕਟ੍ਰੋਨਿਕਸ ਗੋਦਾਮ 'ਚ ਅਚਾਨਕ ਅੱਗ ਲੱਗ ਗਈ ਹੈ। ਸੇਵਾ ਸਮਿਤੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ 'ਚ ਜੁੱਟ ਗਈਆਂ। ਕਰੀਬ 3 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਰਾਤ 1.30 ਵਜੇ ਤੱਕ ਅੱਗ 'ਤੇ ਕਾਬੂ ਪਾਇਆ ਗਿਆ
Amritsar Electronics Showroom
ਅੰਮ੍ਰਿਤਸਰ : ਅੰਮ੍ਰਿਤਸਰ 'ਚ ਵੀਰਵਾਰ ਰਾਤ ਨੂੰ ਇਕ ਇਲੈਕਟ੍ਰੋਨਿਕਸ ਗੋਦਾਮ 'ਚ ਅਚਾਨਕ ਅੱਗ ਲੱਗ ਗਈ ਹੈ। ਸੇਵਾ ਸਮਿਤੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ 'ਚ ਜੁੱਟ ਗਈਆਂ। ਕਰੀਬ 3 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਰਾਤ 1.30 ਵਜੇ ਤੱਕ ਅੱਗ 'ਤੇ ਕਾਬੂ ਪਾਇਆ ਗਿਆ।ਓਧਰ ਗੋਦਾਮ ਦੇ ਮਾਲਕ ਲਵਲੀ ਅਤੇ ਸਮਾਜ ਸੇਵਕ ਵਰੁਣ ਸਰੀਨ ਨੇ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਚੁੱਕੇ ਹਨ।
ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਅੰਮ੍ਰਿਤਸਰ 'ਚ ਗਵਾਲਮੰਡੀ ਨੇੜੇ ਪੁਤਲੀਘਰ ਤਿੰਨ ਨੰਬਰ ਗਲੀ ਵਿੱਚ ਇੱਕ ਇਲੈਕਟ੍ਰੋਨਿਕਸ ਸ਼ੋਅਰੂਮ ਦੇ ਪਿੱਛੇ ਬਣੇ ਗੋਦਾਮ ਵਿੱਚ ਲੱਗੀ। ਗੋਦਾਮ ਵਿੱਚ ਕਰੀਬ 10 ਵਜੇ ਅੱਗ ਲੱਗੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਜਦੋਂ ਅੱਧੇ ਘੰਟੇ ਬਾਅਦ ਵੀ ਗੱਡੀਆਂ ਨਾ ਪੁੱਜੀਆਂ ਤਾਂ ਸੇਵਾ ਸਮਿਤੀ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਗਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ।
ਇਲੈਕਟ੍ਰਾਨਿਕਸ ਸਮਾਨ ਕਾਰਨ ਭੜਕੀ ਅੱਗ
ਅੱਗ 'ਤੇ ਕਾਬੂ ਪਾਉਣ ਵਾਲੇ ਫਾਇਰ ਬ੍ਰਿਗੇਡ ਕਰਮਚਾਰੀਆਂ ਦਾ ਕਹਿਣਾ ਹੈ ਕਿ ਅੰਦਰ ਇਲੈਕਟ੍ਰੋਨਿਕਸ ਦਾ ਸਮਾਨ ਹੋਣ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਸੀ। ਅੰਦਰ ਫਰਿੱਜ, ਐਲ.ਈ.ਡੀ., ਵਾਸ਼ਿੰਗ ਮਸ਼ੀਨ, ਮੋਟਰਸਾਈਕਲ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਹੈ। ਜਿਸ ਕਾਰਨ ਅੱਗ ਭੜਕ ਰਹੀ ਸੀ।
ਸਮਾਜ ਸੇਵਕ ਵਰੁਣ ਸਰੀਨ ਨੇ ਦੱਸਿਆ ਕਿ ਅੱਗ ਲੱਗਦੇ ਹੀ ਸਭ ਤੋਂ ਪਹਿਲਾਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। 5 ਮਿੰਟ ਦੀ ਦੂਰੀ 'ਤੇ ਸਥਿਤ ਫਾਇਰ ਸਟੇਸ਼ਨ ਤੋਂ ਗੱਡੀ ਹੀ ਨਹੀਂ ਪਹੁੰਚੀ। ਜਿਸ ਮਗਰੋਂ ਉਨ੍ਹਾਂ ਨੇ ਇੱਕ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਕਿਸੇ ਹੋਰ ਨੂੰ ਬੁਲਾਉਣ ਦੀ ਸਲਾਹ ਦਿੱਤੀ। ਅੰਤ ਵਿੱਚ ਉਨ੍ਹਾਂ ਨੇ ਸੇਵਾ ਸਮਿਤੀ ਫਾਇਰ ਬ੍ਰਿਗੇਡ ਨੂੰ ਬੁਲਾਇਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)