ਪੜਚੋਲ ਕਰੋ

ਹਵਾਲਾਤੀਆਂ ਨੇ ਖੋਲ੍ਹ ਦਿੱਤੀ ਪੰਜਾਬ ਦੀਆਂ ਜੇਲ੍ਹਾਂ ਦੀ ਪੋਲ, ਕੈਪਟਨ ਦੇ ਹੁਕਮ ਮਗਰੋਂ ਸੱਤ ਮੁਲਾਜ਼ਮਾਂ ਨੂੰ ਝਟਕਾ

ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਕੰਧ ਤੋੜ ਕੇ ਫਰਾਰ ਹੋਏ ਤਿੰਨ ਹਵਾਲਾਤੀਆਂ ਦਾ ਸੁਰਾਗ ਲਾਉਣ ਵਿੱਚ ਜੇਲ੍ਹ ਪੁਲਿਸ ਤੇ ਅੰਮ੍ਰਿਤਸਰ ਪੁਲਿਸ ਹਾਲੇ ਤੱਕ ਨਾਕਾਮ ਰਹੀ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਇਆ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਪੰਜਾਬ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਕੰਧ ਤੋੜ ਕੇ ਫਰਾਰ ਹੋਏ ਤਿੰਨ ਹਵਾਲਾਤੀਆਂ ਦਾ ਸੁਰਾਗ ਲਾਉਣ ਵਿੱਚ ਜੇਲ੍ਹ ਪੁਲਿਸ ਤੇ ਅੰਮ੍ਰਿਤਸਰ ਪੁਲਿਸ ਹਾਲੇ ਤੱਕ ਨਾਕਾਮ ਰਹੀ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਇਆ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਪੰਜਾਬ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੂੰ ਦਿੱਤੇ ਹਨ, ਉੱਥੇ ਹੀ ਜੇਲ੍ਹ ਵਿਭਾਗ ਦੇ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਵੀ ਅੱਜ ਅੰਮ੍ਰਿਤਸਰ ਜੇਲ੍ਹ ਵਿੱਚ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫ਼ਰਾਰ ਹੋਏ ਤਿੰਨਾਂ ਹਵਾਲਾਤੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਫਿਲਹਾਲ ਪੁਲਿਸ ਵੱਲੋਂ ਲਾਪ੍ਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਉਕਤ ਜੇਲ੍ਹ ਕਰਮੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਜੇਲ੍ਹ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਨਹੀਂ ਆਈ ਪਰ ਇਹ ਇੱਕ ਲਾਪ੍ਰਵਾਹੀ ਦਾ ਨਤੀਜਾ ਹੈ। ਸਾਰੇ ਮਾਮਲੇ ਦੀ ਜਾਂਚ ਬਰੀਕੀ ਨਾਲ ਚੱਲ ਰਹੀ ਹੈ। ਜੇਕਰ ਕਿਸੇ ਦੀ ਥੋੜ੍ਹੀ ਦਿਨੀਂ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਖਿਲਾਫ਼ ਬਿਨਾਂ ਕੋਈ ਦੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋ ਜੇਲ੍ਹ ਵਾਰਡਨ ਧੀਰ ਸਿੰਘ ਤੇ ਸ਼ਮਸ਼ੇਰ ਸਿੰਘ ਤੇ ਪੰਜਾਬ ਹੋਮਗਾਰਡ ਦੇ ਜਵਾਨ ਸ਼ਮਸ਼ੇਰ ਸਿੰਘ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਸਿਨ੍ਹਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਸਮਰੱਥਾ ਤੋਂ ਵੱਧ ਕੈਦੀ ਹਨ। ਇੱਥੇ ਸਮਰੱਥਾ ਤੇ ਤਕਨੀਕ ਨੂੰ ਠੀਕ ਕਰਨ ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਲੇ ਵੀ ਕਿਹਾ ਕਿ ਜੇਲ੍ਹ ਦੇ ਹਰ ਕੋਨੇ ਵਿੱਚ ਸੀਸੀਟੀਵੀ ਕੈਮਰੇ ਨਹੀਂ ਲੱਗੇ। ਬੈਰਕ ਦੀ ਕੰਧ ਆਸਾਨੀ ਨਾਲ ਟੁੱਟਣ ਦੇ ਮਾਮਲੇ ਵਿੱਚ ਸਿਨਹਾ ਨੇ ਕਿਹਾ ਕਿ ਉਸਾਰੀ ਦਾ ਕੰਮ ਪੀਡਬਲਯੂਡੀ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਇਹ ਵੀ ਜਾਂਚ ਦੇ ਘੇਰੇ ਵਿੱਚ ਹੈ। ਇਸ ਦਾ ਵੀ ਰਿਵਿਊ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਜੇਲ੍ਹ ਮੰਤਰੀ ਨਾਲ ਗੱਲ ਕੀਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਮੁਕਤਸਰ ਦੀਆਂ ਨਵੀਆਂ ਬਣੀਆਂ ਜੇਲ੍ਹਾਂ ਦੇ ਕੰਮ ਦਾ ਨਿਰੀਖਣ ਕਰਵਾਇਆ ਜਾਵੇਗਾ। ਪੀਕੇ ਸਿਨਹਾ ਨੇ ਨਾਲ ਹੀ ਕਿਹਾ ਕਿ ਸਰੀਏ ਨਾਲ ਜਿਸ ਵੇਲੇ ਬੈਰਕ ਦੀ ਕੰਧ ਤੋੜੀ ਜਾ ਰਹੀ ਸੀ, ਉਸ ਵੇਲੇ ਬਾਕੀ ਕੈਦੀਆਂ ਨੇ ਰੌਲਾ ਕਿਉਂ ਨਹੀਂ ਪਾਇਆ ਜਾਂ ਫਰਾਰ ਹੋਏ ਦਾ ਭਰਾ ਜੋ ਉਸ ਵੇਲੇ ਉਸੇ ਬੈਰਕ ਵਿੱਚ ਮੌਜੂਦ ਸੀ ਤੇ ਉਹ ਕਿਉਂ ਨਹੀਂ ਭੱਜਿਆ। ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget