ਗਗਨਦੀਪ ਸ਼ਰਮਾ
ਅੰਮ੍ਰਿਤਸਰ: ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਕੰਧ ਤੋੜ ਕੇ ਫਰਾਰ ਹੋਏ ਤਿੰਨ ਹਵਾਲਾਤੀਆਂ ਦਾ ਸੁਰਾਗ ਲਾਉਣ ਵਿੱਚ ਜੇਲ੍ਹ ਪੁਲਿਸ ਤੇ ਅੰਮ੍ਰਿਤਸਰ ਪੁਲਿਸ ਹਾਲੇ ਤੱਕ ਨਾਕਾਮ ਰਹੀ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਇਆ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਪੰਜਾਬ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੂੰ ਦਿੱਤੇ ਹਨ, ਉੱਥੇ ਹੀ ਜੇਲ੍ਹ ਵਿਭਾਗ ਦੇ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਵੀ ਅੱਜ ਅੰਮ੍ਰਿਤਸਰ ਜੇਲ੍ਹ ਵਿੱਚ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫ਼ਰਾਰ ਹੋਏ ਤਿੰਨਾਂ ਹਵਾਲਾਤੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਫਿਲਹਾਲ ਪੁਲਿਸ ਵੱਲੋਂ ਲਾਪ੍ਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਉਕਤ ਜੇਲ੍ਹ ਕਰਮੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਜੇਲ੍ਹ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਨਹੀਂ ਆਈ ਪਰ ਇਹ ਇੱਕ ਲਾਪ੍ਰਵਾਹੀ ਦਾ ਨਤੀਜਾ ਹੈ। ਸਾਰੇ ਮਾਮਲੇ ਦੀ ਜਾਂਚ ਬਰੀਕੀ ਨਾਲ ਚੱਲ ਰਹੀ ਹੈ। ਜੇਕਰ ਕਿਸੇ ਦੀ ਥੋੜ੍ਹੀ ਦਿਨੀਂ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਖਿਲਾਫ਼ ਬਿਨਾਂ ਕੋਈ ਦੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋ ਜੇਲ੍ਹ ਵਾਰਡਨ ਧੀਰ ਸਿੰਘ ਤੇ ਸ਼ਮਸ਼ੇਰ ਸਿੰਘ ਤੇ ਪੰਜਾਬ ਹੋਮਗਾਰਡ ਦੇ ਜਵਾਨ ਸ਼ਮਸ਼ੇਰ ਸਿੰਘ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।
ਸਿਨ੍ਹਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਸਮਰੱਥਾ ਤੋਂ ਵੱਧ ਕੈਦੀ ਹਨ। ਇੱਥੇ ਸਮਰੱਥਾ ਤੇ ਤਕਨੀਕ ਨੂੰ ਠੀਕ ਕਰਨ ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਲੇ ਵੀ ਕਿਹਾ ਕਿ ਜੇਲ੍ਹ ਦੇ ਹਰ ਕੋਨੇ ਵਿੱਚ ਸੀਸੀਟੀਵੀ ਕੈਮਰੇ ਨਹੀਂ ਲੱਗੇ। ਬੈਰਕ ਦੀ ਕੰਧ ਆਸਾਨੀ ਨਾਲ ਟੁੱਟਣ ਦੇ ਮਾਮਲੇ ਵਿੱਚ ਸਿਨਹਾ ਨੇ ਕਿਹਾ ਕਿ ਉਸਾਰੀ ਦਾ ਕੰਮ ਪੀਡਬਲਯੂਡੀ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਇਹ ਵੀ ਜਾਂਚ ਦੇ ਘੇਰੇ ਵਿੱਚ ਹੈ।
ਇਸ ਦਾ ਵੀ ਰਿਵਿਊ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਜੇਲ੍ਹ ਮੰਤਰੀ ਨਾਲ ਗੱਲ ਕੀਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਮੁਕਤਸਰ ਦੀਆਂ ਨਵੀਆਂ ਬਣੀਆਂ ਜੇਲ੍ਹਾਂ ਦੇ ਕੰਮ ਦਾ ਨਿਰੀਖਣ ਕਰਵਾਇਆ ਜਾਵੇਗਾ। ਪੀਕੇ ਸਿਨਹਾ ਨੇ ਨਾਲ ਹੀ ਕਿਹਾ ਕਿ ਸਰੀਏ ਨਾਲ ਜਿਸ ਵੇਲੇ ਬੈਰਕ ਦੀ ਕੰਧ ਤੋੜੀ ਜਾ ਰਹੀ ਸੀ, ਉਸ ਵੇਲੇ ਬਾਕੀ ਕੈਦੀਆਂ ਨੇ ਰੌਲਾ ਕਿਉਂ ਨਹੀਂ ਪਾਇਆ ਜਾਂ ਫਰਾਰ ਹੋਏ ਦਾ ਭਰਾ ਜੋ ਉਸ ਵੇਲੇ ਉਸੇ ਬੈਰਕ ਵਿੱਚ ਮੌਜੂਦ ਸੀ ਤੇ ਉਹ ਕਿਉਂ ਨਹੀਂ ਭੱਜਿਆ। ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਵਾਲਾਤੀਆਂ ਨੇ ਖੋਲ੍ਹ ਦਿੱਤੀ ਪੰਜਾਬ ਦੀਆਂ ਜੇਲ੍ਹਾਂ ਦੀ ਪੋਲ, ਕੈਪਟਨ ਦੇ ਹੁਕਮ ਮਗਰੋਂ ਸੱਤ ਮੁਲਾਜ਼ਮਾਂ ਨੂੰ ਝਟਕਾ
ਏਬੀਪੀ ਸਾਂਝਾ
Updated at:
02 Feb 2020 05:44 PM (IST)
ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਕੰਧ ਤੋੜ ਕੇ ਫਰਾਰ ਹੋਏ ਤਿੰਨ ਹਵਾਲਾਤੀਆਂ ਦਾ ਸੁਰਾਗ ਲਾਉਣ ਵਿੱਚ ਜੇਲ੍ਹ ਪੁਲਿਸ ਤੇ ਅੰਮ੍ਰਿਤਸਰ ਪੁਲਿਸ ਹਾਲੇ ਤੱਕ ਨਾਕਾਮ ਰਹੀ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਇਆ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਪੰਜਾਬ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ।
- - - - - - - - - Advertisement - - - - - - - - -