ਅੰਮ੍ਰਿਤਸਰ: ਕੋਰੋਨਾ ਵਾਇਰਸ ਨੇ ਪੰਜਾਬ 'ਚ ਮੁੜ ਤੋਂ ਰਫ਼ਤਾਰ ਫੜੀ ਹੈ। ਅੰਮ੍ਰਿਤਸਰ 'ਚ ਆਏ ਦਿਨ ਪੌਜ਼ੇਟਿਵ ਕੇਸਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅਜਿਹੇ 'ਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਸ਼ਨੀਵਾਰ ਅੰਮ੍ਰਿਤਸਰ 'ਚ ਲੌਕਡਾਊਨ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ।
ਸ਼ਨੀਵਾਰ ਅਤੇ ਐਤਵਾਰ ਲਈ ਜਾਰੀ ਹੋਏ ਲੋਕਡਾਊਨ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਅੱਜ ਮੁੜ ਤੋਂ ਸੜਕਾਂ ਸੁੰਨੀਆਂ ਦਿਖਾਈ ਦਿੱਤੀਆਂ। ਇੱਥੋਂ ਤਕ ਕਿ ਬਾਜ਼ਾਰ ਵੀ ਮੁਕੰਮਲ ਤੌਰ 'ਤੇ ਬੰਦ ਹਨ। ਸਿਰਫ ਮੈਡੀਕਲ ਸਟੋਰ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ।
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਦੇ ਖਤਰੇ ਨੂੰ ਦੇਖਦਿਆਂ ਪੰਜਾਬ 'ਚ ਮੁੜ ਤੋਂ ਸਖਤੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤਹਿਤ ਸ਼ਨੀਵਾਰ-ਐਤਵਾਰ ਅਤੇ ਜਨਤਕ ਛੁੱਟੀਆਂ ਵਾਲੇ ਦਿਨ ਸਖਤੀ ਰਹੇਗੀ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ
- ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 3 ਲੱਖ ਤੋਂ ਪਾਰ, ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ ਪੀਐਮ ਮੋਦੀ
- ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ
- ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ
- ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ