ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਭਾਰਤ-ਪਾਕਿ ਵਪਾਰ ਦੀ ਮੰਗ ਕੀਤੀ ਤੇ ਇਸ ਦੇ ਨਾਲ ਹੀ ਕਰਤਾਰਪੁਰ ਲਾਂਘੇ ਦੀ ਫੀਸ ਦਾ ਵੀ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਵਪਾਰ ਮੁੜ ਤੋਂ ਸ਼ੁਰੂ ਹੋਵੇ।


ਲੋਕ ਸਭਾ ਵਿੱਚ ਮੁੱਦਾ ਚੁੱਕਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਲਈ ਸਿਰਫ ਅਧਾਰ ਕਾਰਡ ਹੀ ਲਿਆ ਜਾਏ। ਉਨ੍ਹਾਂ ਪਾਸਪੋਰਟ ਦੀ ਜ਼ਰੂਰਤ ਤੋਂ ਛੋਟ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਲਾਂਘੇ ਦੀ ਫੀਸ ਵੀ ਮੁਆਫ ਹੋਣੀ ਚਾਹੀਦੀ ਹੈ।


ਇਸ ਦੇ ਨਾਲ ਹੀ ਔਜਲਾ ਨੇ ਕਿਹਾ ਕਿ ਪਾਕਿਸਤਾਨ ਨਾਲ ਅਟਾਰੀ ਬਾਰਡਰ 'ਤੇ ਜੋ ਵਪਾਰ ਬੰਦ ਹੋਇਆ ਹੈ, ਉਸ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਏ। ਉਨ੍ਹਾਂ ਦੱਸਿਆ ਕਿ ਇਸ ਪਾਬੰਦੀ ਕਰਕੇ ਹਰ ਸਾਲ 1500 ਕਰੋੜ ਦਾ ਘਾਟਾ ਪੈ ਰਿਹਾ ਹੈ ਤੇ ਨਾਲ ਹੀ 15 ਹਜ਼ਾਰ ਪਰਿਵਾਰਾਂ ਦਾ ਰੁਜ਼ਗਾਰ ਵੀ ਚਲਾ ਗਿਆ ਹੈ।