Amritsar News: ਸ਼ਰਾਬ ਪੀ ਕੇ ਵਹੀਕਲ ਚਲਾਉਂਣ ਵਾਲੇ 08 ਵਹੀਲਕਾਂ ਦੇ ਕੀਤੇ ਚਲਾਣ
ਸ਼ਰਾਬ ਪੀ ਕੇ ਵਹੀਕਲ ਚਲਾਉਂਣ ਨਾਲ ਐਕਸੀਡੈਂਟ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਜੋ ਇਹਨਾਂ ਸੜਕੀ ਹਾਦਸਿਆ ਨੂੰ ਰੋਕਣ ਅਤੇ ਕੀਮਤੀ ਜਾਨਾਂ ਨੂੰ ਬਚਾਉਂਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਮੁਹਿੰਮ ਚਲਾਈ ਗਈ ਹੈ।
Amritsar News: ਸ਼ਰਾਬ ਪੀ ਕੇ ਵਹੀਕਲ ਚਲਾਉਂਣ ਨਾਲ ਐਕਸੀਡੈਂਟ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਜੋ ਇਹਨਾਂ ਸੜਕੀ ਹਾਦਸਿਆ ਨੂੰ ਰੋਕਣ ਅਤੇ ਕੀਮਤੀ ਜਾਨਾਂ ਨੂੰ ਬਚਾਉਂਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਮੁਹਿੰਮ ਚਲਾਈ ਗਈ ਹੈ।
ਜਿਸ ਦੇ ਤਹਿਤ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਪਰ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਨੋਰਥ, ਅੰਮ੍ਰਿਤਸਰ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਦਰ, ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਵੱਲੋਂ ਮਹਾਰਾਜ਼ਾ ਫਾਰਮ ਦੇ ਸਾਹਮਣੇ ਬਾਈਪਾਸ ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਥਾਣਾ ਸਦਰ ਦੇ ਏਰੀਆਂ ਵਿੱਚ ਬਾਈਪਾਸ ਨੇੜੇ ਕਾਫੀ ਮੈਰਿਜ਼ ਪੈਲਸ/ਰਿਜ਼ੋਰਟ ਬਣੇ ਹਨ। ਜੋ ਵਹੀਕਲਾਂ ਦੀ ਚੈਕਿੰਗ ਦੌਰਾਨ ਐਲਕੋ ਮੀਟਰ ਨਾਲ Breath analyse ਕਰਕੇ Drunken Driving ਕਰਨ ਵਾਲੇ 08 ਵਹੀਕਲਾਂ ਦੇ ਚਨਾਣ ਕੱਟੇ ਗਏ।
ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ਰਾਬ ਪੀ ਕੇ ਕਦੇ ਵੀ ਵਹੀਕਲ ਨਾ ਚਲਾਓ, ਇਸ ਤਰ੍ਹਾ ਕਰਨ ਨਾਲ ਉਹ, ਆਪਣੀ ਤੇ ਆਪਣੇ ਪਰਿਵਾਰ ਦੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :