Amritsar News: ਸ਼ਰਾਬ ਪੀ ਕੇ ਵਹੀਕਲ ਚਲਾਉਂਣ ਨਾਲ ਐਕਸੀਡੈਂਟ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਜੋ ਇਹਨਾਂ ਸੜਕੀ ਹਾਦਸਿਆ ਨੂੰ ਰੋਕਣ ਅਤੇ ਕੀਮਤੀ ਜਾਨਾਂ ਨੂੰ ਬਚਾਉਂਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਮੁਹਿੰਮ ਚਲਾਈ ਗਈ ਹੈ।



 ਜਿਸ ਦੇ ਤਹਿਤ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਪਰ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਨੋਰਥ, ਅੰਮ੍ਰਿਤਸਰ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਦਰ, ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਵੱਲੋਂ ਮਹਾਰਾਜ਼ਾ ਫਾਰਮ ਦੇ ਸਾਹਮਣੇ ਬਾਈਪਾਸ ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਥਾਣਾ ਸਦਰ ਦੇ ਏਰੀਆਂ ਵਿੱਚ ਬਾਈਪਾਸ ਨੇੜੇ ਕਾਫੀ ਮੈਰਿਜ਼ ਪੈਲਸ/ਰਿਜ਼ੋਰਟ ਬਣੇ ਹਨ। ਜੋ ਵਹੀਕਲਾਂ ਦੀ ਚੈਕਿੰਗ ਦੌਰਾਨ ਐਲਕੋ ਮੀਟਰ ਨਾਲ Breath analyse ਕਰਕੇ Drunken Driving ਕਰਨ ਵਾਲੇ 08 ਵਹੀਕਲਾਂ ਦੇ ਚਨਾਣ ਕੱਟੇ ਗਏ। 

ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ਰਾਬ ਪੀ ਕੇ ਕਦੇ ਵੀ ਵਹੀਕਲ ਨਾ ਚਲਾਓ, ਇਸ ਤਰ੍ਹਾ ਕਰਨ ਨਾਲ ਉਹ, ਆਪਣੀ ਤੇ ਆਪਣੇ ਪਰਿਵਾਰ ਦੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ: