Amritsar News: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ਵਿੱਚ ਹੋਟਲ ਬੁੱਕ ਕਰਨ ਲਈ ਕੁੜੀਆਂ ਦੀ ਪੇਸ਼ਕਸ਼ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੰਦਰ ਰੋਸ ਹੈ। ਮਾਮਲਾ ਗਰਮਾਉਂਦਾ ਵੇਖ ਪੁਲਿਸ ਨੇ ਵੀ ਸਖਤ ਐਕਸ਼ਨ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਹੋਟਲ ਦੇ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸ ਦਈਏ ਕਿ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਦਲਾਲ ਹੋਟਲ ਦੇ ਕਮਰੇ ਨਾਲ ਕੁੜੀ ਸਪਲਾਈ ਕਰਨ ਦੀ ਗੱਲ ਕਰ ਰਿਹਾ ਹੈ। ਵੀਡੀਓ ਸਾਹਮਣੇ ਆਉਣ ਮਗਰੋਂ ਸਿੱਖ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਮਾਮਲਾ ਤੂਲ ਫੜਦਾ ਵੇਖ ਪੁਲਿਸ ਨੇ ਐਕਸ਼ਨ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਕਾਰਵਾਈ ਕਰਦਿਆਂ ਚੀਲ ਮੰਡੀ ਸਥਿਤ ਹੋਟਲ ਦੇ ਮੈਨੇਜਰ ਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਮੈਨੇਜਰ ਸੁਭਾਸ਼ ਵਰਮਾ ਤੇ ਏਜੰਟ ਅਮਰਦੀਪ ਉਰਫ ਜੈਕੀ ਜੈਨ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਹੋਟਲ ਦੇ ਮਾਲਕ ਗੁਰਸੇਵਕ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੇ ਥਾਣਾ ਏ ਡਿਵੀਜ਼ਨ ਵਿੱਚ ਕੇਸ ਦਰਜ ਕੀਤਾ ਹੈ।
ਇਸ ਤਰ੍ਹਾਂ ਸ਼ਾਮ ਨੂੰ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਲੋਕਾਂ ਨੂੰ ਵਿਰਾਸਤੀ ਮਾਰਗ ਵਿੱਚ ਹੋਟਲ, ਰੈਸਟੋਰੈਂਟ ਤੇ ਗੈਸਟ ਹਾਊਸ ਵਿਚ ਕਮਰੇ ਦੇਣ ਸਬੰਧੀ ਸਬੰਧੀ ਭਰਮਾਉਣ ਦੀ ਕੋਸ਼ਿਸ਼ ਕਰਨ ਵਾਲੇ 21 ਵਿਅਕਤੀਆਂ ਖ਼ਿਲਾਫ਼ ਜ਼ਾਬਤਾ ਫੌਜਦਾਰੀ ਤਹਿਤ ਕਾਰਵਾਈ ਕੀਤੀ ਹੈ।
ਸਿੱਖ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਤੇ ਸ਼੍ਰੋਮਣੀ ਕਮੇਟੀ ਦੀ ਚੁੱਪੀ ਕਾਰਨ ਦੇਹ ਵਪਾਰ ਦਾ ਧੰਦਾ ਵਧਿਆ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸਿੱਖ ਜਥੇਬੰਦੀਆਂ ਇਸ ਖੇਤਰ ਨੂੰ ਦੇਹ ਵਪਾਰ ਦਾ ਅੱਡਾ ਨਹੀਂ ਬਣਨ ਦੇਣਗੀਆਂ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :