Amritsar News: ਜਹਾਜ਼ ਵਿੱਚ ਭੜਥੂ ਪਾਉਣਾ ਕੁਝ ਲੋਕਾਂ ਨੂੰ ਮਹਿੰਗਾ ਪੈ ਗਿਆ। ਅੰਮ੍ਰਿਤਸਰ ਪੁਲਿਸ ਨੇ ਪੰਜ ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਪੰਜੇ ਮੁਲਜ਼ਮ ਗਾਜਰਾਤ ਦੇ ਸੀ। ਇਹ ਜਹਾਜ਼ ਅੰਮ੍ਰਿਤਸਰ ਤੋਂ ਅਹਿਮਦਾਬਾਦ ਜਾ ਰਿਹਾ ਸੀ। ਪੁਲਿਸ ਨੇ ਇਨ੍ਹਾਂ ਗ੍ਰਿਫਤਾਰ ਕੀਤਾ ਪਰ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ। 



ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਅਹਿਮਦਾਬਾਦ ਜਾ ਰਹੀ ਹਵਾਈ ਉਡਾਣ ਵਿੱਚ ਕੁਝ ਯਾਤਰੂਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਗੁਜਰਾਤ ਦੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਯਾਤਰੀਆਂ ਨਾਲ ਦੁਰਵਿਹਾਰ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਵਿੱਚ ਲਕਸ਼ਮਣ ਬਾਈ ਭਾਟੀਆ, ਦਾਮੋਦਰ, ਪ੍ਰਤਾਪ ਸਿੰਘ, ਪਡਿਆਰ ਰਵੀ ਰਾਜ ਸਿੰਘ ਤੇ ਪਰਮਾਰ ਕਰਮ ਸਿੰਘ ਸ਼ਾਮਲ ਹਨ। 


ਪੁਲਿਸ ਮੁਤਾਬਕ ਇਹ ਸਾਰੇ ਗੁਜਰਾਤ ਦੇ ਵਾਸੀ ਹਨ ਤੇ ਇਨ੍ਹਾਂ ਖ਼ਿਲਾਫ਼ ਹਵਾਈ ਅੱਡਾ ਚੌਕੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜੁਗਿੰਦਰਪਾਲ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!