(Source: ECI/ABP News/ABP Majha)
Amritsar News: ਜਥੇਦਾਰ ਦਾਦੂਵਾਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਸ਼ਿਕਾਇਤ, 30 ਮੈਂਬਰ ਦਾਦੂਵਾਲ ਖ਼ਿਲਾਫ਼ ਹੋਣ ਦਾ ਦਾਅਵਾ
ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦਾ ਵਿਵਾਦ ਵਧਦਾ ਜਾ ਰਿਹਾ ਹੈ। ਹੁਣ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਉਠੀ ਹੈ
Amritsar News: ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦਾ ਵਿਵਾਦ ਵਧਦਾ ਜਾ ਰਿਹਾ ਹੈ। ਹੁਣ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਉਠੀ ਹੈ। ਇਸ ਬਾਰੇ ਸ਼ਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਕੋਲ ਪਹੁੰਚ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਭਾਟੀ, ਸੰਯੁਕਤ ਸਕੱਤਰ ਚੰਨਦੀਪ ਸਿੰਘ ਖੁਰਾਣਾ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਚ ਕਮੇਟੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ ਕਿ ਉਹ ਕਮੇਟੀ ਮੈਂਬਰਾਂ ਦਾ ਭਰੋਸਾ ਗੁਆ ਚੁੱਕੇ ਹਨ। ਇਸ ਲਈ ਹੁਣ ਉਨ੍ਹਾਂ ਨੂੰ ਕਮੇਟੀ ਪ੍ਰਧਾਨ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
Sikh Genocide: ਅਮਰੀਕਾ ਦੇ ਸੂਬੇ ਟੈਕਸਸ ਵੱਲੋਂ ਚੁਰਾਸੀ ਦੇ ਦੰਗੇ ਸਿੱਖ ਨਸਲਕੁਸ਼ੀ ਕਰਾਰ
ਇਨ੍ਹਾਂ ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਕੋਲ ਵੀ ਰੱਖਿਆ ਗਿਆ ਹੈ ਤੇ ਉਨ੍ਹਾਂ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਦੇ ਲਗਪਗ ਤੀਹ ਮੈਂਬਰ ਜਥੇਦਾਰ ਦਾਦੂਵਾਲ ਖ਼ਿਲਾਫ਼ ਹਨ। ਇਥੇ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂ ਸੌਂਪੇ ਗਏ ਇਸ ਪੱਤਰ ਵਿੱਚ ਸਿੱਖ ਆਗੂਆਂ ਵੱਲੋਂ ਮਰਿਯਾਦਾ ਦੀ ਉਲੰਘਣਾ ਹੋਣ ਦਾ ਦੋਸ਼ ਵੀ ਲਾਇਆ ਗਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਕਮੇਟੀ ਸਬੰਧੀ ਫ਼ੈਸਲਾ ਆਉਣ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਥਦਾਰ ਦਾਦੂਵਾਲ ਵੱਲੋਂ ਖ਼ੁਦ ’ਤੇ ਫੁੱਲਾਂ ਦੀ ਵਰਖਾ ਕਰਵਾਈ ਗਈ, ਜੋ ਸਿੱਖ ਰਹਿਤ ਮਰਿਆਦਾ ਦੀ ਘੋਰ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।