ਅੰਮ੍ਰਿਤਸਰ: ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਭਰਾ ਬ੍ਰਿਜ ਮੋਹਨ ਸੂਰੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਦੱਸਿਆ ਕਿ ਹਿੰਦੂ ਨੇਤਾ ਸੁਧੀਰ ਸੂਰੀ ਦਾ ਕਿਸੇ ਸਿੱਖ ਵਿਅਕਤੀ ਨਾਲ ਕੋਈ ਮਤਭੇਦ ਨਹੀਂ ਸੀ ਅਤੇ ਉਹ ਖੁਦ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸਨ। ਉਸਦਾ ਪਰਿਵਾਰ ਅੱਤਵਾਦ ਦੇ ਖਿਲਾਫ ਹੈ ਕਿਉਂਕਿ ਉਹ ਮੰਨਦੇ ਹਨ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਅੱਜ ਵੀ ਕਈ ਪਰਿਵਾਰਾਂ ਵਿੱਚ ਕਿਸੇ ਦਾ ਪੁੱਤਰ ਸਿੱਖ ਹੈ ਅਤੇ ਕਿਸੇ ਦਾ ਜਵਾਈ ਸਿੱਖ ਹੈ। ਪੁਲੀਸ ਦੀ ਕਾਰਵਾਈ ’ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਬ੍ਰਿਜ ਮੋਹਨ ਸੂਰੀ ਨੇ ਕਿਹਾ ਕਿ ਪੁਲੀਸ ਦੀ ਕਾਰਵਾਈ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਪੁਲਿਸ ਅਧਿਕਾਰੀ ਲਗਾਤਾਰ ਉਸਦੇ ਪਰਿਵਾਰ 'ਤੇ ਘਰ ਦੇ ਅੰਦਰ ਹੀ ਰਹਿਣ ਲਈ ਦਬਾਅ ਬਣਾ ਰਹੇ ਹਨ।
ਉਸ ਨੇ ਦੱਸਿਆ ਕਿ ਪਰਿਵਾਰ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦੇਣ ਵਾਲੀਆਂ ਕਾਲਾਂ ਬਾਰੇ ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਦੀਪ ਸਿੰਘ ਦੇ ਪਰਿਵਾਰ ਨੇ ਵੀ ਸ਼ੁੱਕਰਵਾਰ ਨੂੰ ਕੁਝ ਚੈਨਲਾਂ 'ਤੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਆਪਣੇ ਬੇਟੇ 'ਤੇ ਮਾਣ ਹੈ। ਵਾਹਿਗੁਰੂ ਨੇ ਉਸ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਸੌਂਪੀ ਸੀ। ਦੱਸ ਦੇਈਏ ਕਿ ਸੰਦੀਪ ਸਿੰਘ 'ਤੇ ਸੁਧੀਰ ਸੂਰੀ ਦੀ ਹੱਤਿਆ ਦਾ ਦੋਸ਼ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ