Amritsar News: ਘਰ ਨਾਲ ਲੱਗਦੇ ਖਾਲੀ ਮਕਾਨ 'ਚੋਂ ਮਿਲੀ ਔਰਤ ਦੀ ਲਾਸ਼
ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਨੇ 40 ਸਾਲਾ ਵਿਆਹੁਤਾ ਔਰਤ ਦਾ ਕਤਲ ਕਰ ਦਿੱਤਾ। ਲਾਸ਼ ਮ੍ਰਿਤਕ ਔਰਤ ਦੇ ਘਰ ਨਾਲ ਲੱਗਦੇ ਖਾਲੀ ਮਕਾਨ ਵਿੱਚੋਂ ਮਿਲੀ ਹੈ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਲਾਸ਼ ਕਬਜ਼ੇ...
Amritsar News: ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਨੇ 40 ਸਾਲਾ ਵਿਆਹੁਤਾ ਔਰਤ ਦਾ ਕਤਲ ਕਰ ਦਿੱਤਾ। ਲਾਸ਼ ਮ੍ਰਿਤਕ ਔਰਤ ਦੇ ਘਰ ਨਾਲ ਲੱਗਦੇ ਖਾਲੀ ਮਕਾਨ ਵਿੱਚੋਂ ਮਿਲੀ ਹੈ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕਿ ਕਤਲ ਦੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਔਰਤ ਦੀ ਪਛਾਣ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਬਲਵਿੰਦਰ ਕੌਰ ਦਾ ਪਤੀ ਟਰੱਕ ਡਰਾਈਵਰ ਹੈ। ਡੀਐਸਪੀ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਤਲ ਦੇ ਕਾਰਨ ਦਾ ਪਤਾ ਨਹੀ ਲੱਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਤਰਨ ਤਾਰਨ ਗੁਰਮੀਤ ਸਿੰਘ ਚੌਹਾਨ ਮੌਕੇ ਤੇ ਪੁੱਜੇ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਸਵੇਰੇ ਹੀ ਸੂਚਨਾ ਮਿਲੀ ਸੀ। ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਕਸਬਾ ਫਤਿਆਬਾਦ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਔਰਤ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਔਰਤ ਦੀ ਉਮਰ 40 ਸਾਲਾ ਦੇ ਕਰੀਬ ਦੱਸੀ ਜਾ ਰਹੀ ਹੈ। ਔਰਤ ਦੀ ਪਛਾਣ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਕਿਲਾ ਮੁਹੱਲਾ ਕਸਬਾ ਫਤਿਆਬਾਦ ਵਜੋਂ ਹੋਈ।
ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ ਕਾਲਾ ਤੇ ਹੋਰ ਪਰਿਵਾਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਸਵੇਰੇ ਤੜਕਸਾਰ ਪਤਾ ਲੱਗਾ ਹੈ। ਪਤੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਘਰ ਵਿੱਚ ਦੇਖਿਆ ਕਿ ਉਸ ਦੀ ਪਤਨੀ ਘਰ ਵਿੱਚ ਮੌਜੂਦ ਨਹੀਂ ਸੀ। ਜਦੋਂ ਘਰ ਦੇ ਪਿਛਲੇ ਪਾਸੇ ਸੁਨਸਾਨ ਜਗ੍ਹਾ ਵਿੱਚ ਦੇਖਿਆ ਤਾਂ ਇੱਕ ਕਮਰੇ ਵਿੱਚ ਉਸ ਦੀ ਪਤਨੀ ਮ੍ਰਿਤਕ ਹਾਲਤ ਵਿੱਚ ਇੱਕ ਤੱਪੜ ਤੇ ਪਈ ਹੋਈ ਸੀ।