Amritsar News: ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ 'ਚ ਹੋ ਰਿਹਾ ਗਲਤ ਕੰਮ? ਔਜਲਾ ਨੇ ਸੀਐਮ ਭਗਵੰਤ ਮਾਨ ਨੂੰ ਭੇਜਿਆ ਪੱਤਰ, ਪੁਲਿਸ ਅਧਿਕਾਰੀਆਂ ਤੇ ਹੋਟਲ ਮਾਲਕਾਂ ਦੇ ਗੱਠਜੋੜ ਦਾ ਸ਼ੱਕ
Amritsar News: ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ।
Amritsar News: ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਟਲਾਂ ਵਿੱਚ ਦੇਹ ਵਪਾਰ ਦੇ ਹੋ ਰਹੇ ਧੰਦੇ ਦੇ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਸ਼ੰਕਾ ਜਤਾਈ ਕਿ ਅਜਿਹੇ ਮਾਮਲਿਆਂ ਵਿੱਚ ਕੁਝ ਵੱਡੇ ਪੁਲਿਸ ਅਧਿਕਾਰੀਆਂ ਦੇ ਹੋਟਲ ਮਾਲਕਾਂ ਨਾਲ ਹੱਥ ਮਿਲੇ ਹੋ ਸਕਦੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਇਆ ਸੀ। ਬਾਹਰੋਂ ਆਏ ਇੱਕ ਬਲੌਗਰ ਨੂੰ ਦਲਾਲ ਨੇ ਹੋਟਲ ਦੇ ਕਮਰੇ ਨਾਲ ਕੁੜੀ ਮੁਹੱਈਆ ਕਰਾਉਣ ਦਾ ਪੇਸ਼ਕਸ਼ ਕੀਤੀ ਸੀ। ਇਸ ਮਾਮਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਨਿੱਤਰ ਆਈਆਂ ਸੀ। ਇਸ ਮਗਰੋਂ ਪੁਲਿਸ ਨੇ ਹੋਟਲ ਮਾਲਕ, ਮੈਨੇਜਰ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ। ਅਜਿਹੇ 21 ਹੋਰ ਏਜੰਟਾਂ ਦੇ ਖਿਲਾਫ ਹੀ ਕਾਰਵਾਈ ਕੀਤੀ ਹੈ।
ਔਜਲਾ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤੇ ਸ਼ਹਿਰ ਵਿੱਚ ਸੁਰੱਖਿਅਤ ਮਾਹੌਲ ਮੁਹੱਈਆ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਜਿਹੇ ਮਾਮਲੇ ਪਹਿਲਾਂ ਹੀ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾ ਚੁੱਕੇ ਹਨ।
ਉਧਰ, ਸਿੱਖ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਤੇ ਸ਼੍ਰੋਮਣੀ ਕਮੇਟੀ ਦੀ ਚੁੱਪੀ ਕਾਰਨ ਦੇਹ ਵਪਾਰ ਦਾ ਧੰਦਾ ਵਧਿਆ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸਿੱਖ ਜਥੇਬੰਦੀਆਂ ਇਸ ਖੇਤਰ ਨੂੰ ਦੇਹ ਵਪਾਰ ਦਾ ਅੱਡਾ ਨਹੀਂ ਬਣਨ ਦੇਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।