Amritsar: ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਦੋ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਬੀਤੀ ਰਾਤ ਕੁਝ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਜਾਣਕਾਰੀ ਮੁਤਾਬਿਕ ਨੌਜਵਾਨ ਅਤੇ ਨਿਹੰਗ ਸਿੰਘਾਂ ਵਿਚਾਲੇ ਖੂਨੀ ਝੜਪ ਹੋਈ ਅਤੇ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢ ਸੁੱਟਿਆ।

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਬੀਤੀ ਰਾਤ ਕੁਝ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਜਾਣਕਾਰੀ ਮੁਤਾਬਿਕ ਨੌਜਵਾਨ ਅਤੇ ਨਿਹੰਗ ਸਿੰਘਾਂ ਵਿਚਾਲੇ ਖੂਨੀ ਝੜਪ ਹੋਈ ਅਤੇ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢ ਸੁੱਟਿਆ।ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੈ।ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।ਜਿਸ ਦਾ ਸੁਲਤਾਨਵਿੰਡ ਗੇਟ ਵਾਲੇ ਪਾਸਿਓਂ ਦਰਬਾਰ ਸਾਹਿਬ ਆਉਣ ਵਾਲੇ ਰਸਤੇ 'ਚ ਨਿਹੰਗ ਸਿੰਘ ਦੇ ਬਾਣੇ 'ਚ ਦੋ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਤੇ ਦੋਵਾਂ ਨੇ ਤੇਜਧਾਰ ਹਥਿਆਰਾਂ ਨਾਲ ਹਰਮਨਦੀਪ ਦਾ ਕਤਲ ਕਰ ਦਿੱਤਾ।
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਬੀ ਡਵੀਜਨ ਦੇ ਐਸਐਚਓ ਮੁਤਾਬਕ ਮ੍ਰਿਤਕ ਦੇ ਸਰੀਰ 'ਤੇ ਤੇਜਧਾਰ ਹਥਿਆਰਾਂ ਦੇ ਕਈ ਵਾਰ ਦੇ ਨਿਸ਼ਾਨ ਹਨ ਤੇ ਪੁਲਿਸ ਨੇ ਹੁਣ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















