Amritsar news: ਅੰਮ੍ਰਿਤਸਰ ਵਿੱਚ ਨਸ਼ੇ ਦੇ ਖਿਲਾਫ ਕਾਰਵਾਈ ਕਰਦਿਆਂ ਹੋਇਆਂ ਰੇਲਵੇ ਦੀ ਜੀਆਰਪੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਫਲਤਾ ਉਸ ਵੇਲੇ ਹਾਸਲ ਕੀਤੀ, ਜਦੋਂ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ‘ਤੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਕਾਬੂ ਕੀਤਾ ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ।


ਇਸ ਦੌਰਾਨ ਉਸ ਕੋਲੋਂ ਇੱਕ ਕਿੱਲੋ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਜਿਸ ਦੀ ਕੀਮਤ 1 ਲੱਖ ਰੁਪਏ ਦੇ ਕਰੀਬ ਹੈ। ਇਸ ਮੌਕੇ ਥਾਣਾ ਜੀਆਰਪੀ ਦੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਅੱਜ ਸਾਡੀ ਪੂਰੀ ਟੀਮ ਵੱਲੋਂ ਪਲੇਟਫਾਰਮ ਚਾਰ ਤੇ ਪੰਜ ਤੇ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਕਾਬੂ ਕੀਤਾ ਅਤੇ ਉਸ ਕੋਲੋਂ ਇਕ ਕਿਲੋ ਅਫੀਮ ਬਰਾਮਦ ਕੀਤੀ।


ਉੱਥੇ ਹੀ ਪੁੱਛਗਿੱਛ ਦੌਰਾਨ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਬਿਹਾਰ ਦਾ ਰਹਿਣ ਵਾਲਾ ਹੈ ਤੇ ਉਸਦਾ ਨਾਮ ਧਨੰਜੇ ਕੁਮਾਰ ਹੈ। ਉਹ ਪਹਿਲਾਂ ਇੱਥੇ ਕਿਸਾਨ ਕੋਲ ਕੰਮ ਕਰਦਾ ਸੀ ਤੇ ਉਸ ਨੇ ਮੈਨੂੰ ਇਹ ਲਿਫਾਫਾ ਫੜਾਇਆ ਹੈ।


ਇਹ ਵੀ ਪੜ੍ਹੋ: Punjab news: CM ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਲਿਖੀ ਚਿੱਠੀ, ਵਿਧਾਨ ਸਭਾ 'ਚ ਪਾਸ ਹੋਏ ਬਿੱਲਾਂ ਸਬੰਧੀ ਰੱਖੀ ਇਹ ਮੰਗ


ਉਸ ਨੇ ਮੈਨੂੰ ਕਿਹਾ ਕਿ ਇਹ ਪ੍ਰਸ਼ਾਦ ਹੈ, ਰੱਖ ਲੈ ਅਤੇ ਮੈਂ ਇਸ ਨੂੰ ਰੱਖ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।  ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਕਿੱਥੋਂ ਲੈ ਕੇ ਆਉਂਦਾ ਸੀ ਤੇ ਕਿਸ ਨੂੰ ਅੱਗੇ ਸਪਲਾਈ ਕਰਦਾ ਸੀ ਅਤੇ ਇਸ ਨੇ ਕਿੱਥੇ ਤੱਕ ਨੈੱਟਵਰਕ ਫੈਲਾਇਆ ਹੋਇਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab news: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋਸ਼ ਆਇਦ, 8 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ