ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੰਮ੍ਰਿਤਸਰ ਪੁਲਿਸ ਨੇ ਫੋਨ ਰਾਹੀਂ ਫਿਰੌਤੀ ਮੰਗਣ ਵਾਲੇ ਅੰਤਰਰਾਜੀ ਗੈਂਗ ਦਾ ਕੀਤਾ ਪਰਦਾਫਾਸ਼
ਅੰਮ੍ਰਿਤਸਰ ਪੁਲਿਸ ਨੇ ਡਾਕਟਰਾਂ ਕੋਲੋਂ ਫੋਨ ਰਾਹੀਂ ਫਿਰੌਤੀ ਮੰਗਣ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ।
![ਅੰਮ੍ਰਿਤਸਰ ਪੁਲਿਸ ਨੇ ਫੋਨ ਰਾਹੀਂ ਫਿਰੌਤੀ ਮੰਗਣ ਵਾਲੇ ਅੰਤਰਰਾਜੀ ਗੈਂਗ ਦਾ ਕੀਤਾ ਪਰਦਾਫਾਸ਼ Amritsar police busted an inter-state Gang asking for ransom from doctors over the Whattsap and phone Calls ਅੰਮ੍ਰਿਤਸਰ ਪੁਲਿਸ ਨੇ ਫੋਨ ਰਾਹੀਂ ਫਿਰੌਤੀ ਮੰਗਣ ਵਾਲੇ ਅੰਤਰਰਾਜੀ ਗੈਂਗ ਦਾ ਕੀਤਾ ਪਰਦਾਫਾਸ਼](https://feeds.abplive.com/onecms/images/uploaded-images/2022/08/04/462b763da5f1776cd518aab970a2eea51659613466_original.jpg?impolicy=abp_cdn&imwidth=1200&height=675)
Amritsar police
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਡਾਕਟਰਾਂ ਕੋਲੋਂ ਫੋਨ ਰਾਹੀਂ ਫਿਰੌਤੀ ਮੰਗਣ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ। ਪੁਲਿਸ ਨੇ ਪ੍ਰਿੰਸ ਕੁਮਾਰ ਪੁੱਤਰ ਸੁਰਿੰਦਰ ਸਿੰਘ ਅਤੇ ਵਿਕਾਸ ਕੁਮਾਰ ਪੁੱਤਰ ਚੁੰਨੀ ਮਹਤੋ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ।
ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਗੈਂਗਸਟਰਾਂ ਦੇ ਨਾਮ 'ਤੇ ਡਾਕਟਰਾਂ ਕੋਲੋਂ ਫਿਰੌਤੀ ਮੰਗਦੇ ਸੀ। ਇਸ ਸੰਬੰਧੀ ਅੰਮ੍ਰਿਤਸਰ 'ਚ ਦੋ ਪਰਚੇ ਦਰਜ ਕੀਤੇ ਸਨ। ਇਹ ਵਟਸਅੇੈਪ ਕਾਲ ਰਾਹੀਂ ਫਿਰੌਤੀ ਮੰਗਦੇ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਲਾਰੈੰਸ ਤੇ ਜੱਗੂ ਕੋਲੋਂ ਪੁੱਛਗਿਛ ਕੀਤੀ ਹੈ ਤੇ ਉਨਾਂ ਨੇ ਖੁਦ ਮੰਨਿਆ ਕਿ ਸਾਡਾ ਨਾਮ ਗਲਤ ਇਸਤੇਮਾਲ ਕਰ ਰਹੇ ਹਨ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈਆਂ ਦੇ ਨਾਂਅ ਸਾਹਮਣੇ ਆਏ ਹਨ ਅਤੇ ਆ ਰਹੇ ਹਨ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਂਅ 'ਤੇ ਕਈ ਹੋਰਾਂ ਕਲਾਕਾਰਾਂ ਨੂੰ ਧਮਕੀਆਂ ਮਿਲੀਆਂ, ਜਿਸ ਵਿੱਚ ਸਲਮਾਨ ਖਾਨ , ਮਨਕੀਰਤ ਔਲਖ ਜਿਹੇ ਕਲਾਕਾਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਸਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)