ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਡਾਕਟਰਾਂ ਕੋਲੋਂ ਫੋਨ ਰਾਹੀਂ ਫਿਰੌਤੀ ਮੰਗਣ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ। ਪੁਲਿਸ ਨੇ ਪ੍ਰਿੰਸ ਕੁਮਾਰ ਪੁੱਤਰ ਸੁਰਿੰਦਰ ਸਿੰਘ ਅਤੇ ਵਿਕਾਸ ਕੁਮਾਰ ਪੁੱਤਰ ਚੁੰਨੀ ਮਹਤੋ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ।
ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਗੈਂਗਸਟਰਾਂ ਦੇ ਨਾਮ 'ਤੇ ਡਾਕਟਰਾਂ ਕੋਲੋਂ ਫਿਰੌਤੀ ਮੰਗਦੇ ਸੀ। ਇਸ ਸੰਬੰਧੀ ਅੰਮ੍ਰਿਤਸਰ 'ਚ ਦੋ ਪਰਚੇ ਦਰਜ ਕੀਤੇ ਸਨ। ਇਹ ਵਟਸਅੇੈਪ ਕਾਲ ਰਾਹੀਂ ਫਿਰੌਤੀ ਮੰਗਦੇ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਲਾਰੈੰਸ ਤੇ ਜੱਗੂ ਕੋਲੋਂ ਪੁੱਛਗਿਛ ਕੀਤੀ ਹੈ ਤੇ ਉਨਾਂ ਨੇ ਖੁਦ ਮੰਨਿਆ ਕਿ ਸਾਡਾ ਨਾਮ ਗਲਤ ਇਸਤੇਮਾਲ ਕਰ ਰਹੇ ਹਨ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈਆਂ ਦੇ ਨਾਂਅ ਸਾਹਮਣੇ ਆਏ ਹਨ ਅਤੇ ਆ ਰਹੇ ਹਨ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਂਅ 'ਤੇ ਕਈ ਹੋਰਾਂ ਕਲਾਕਾਰਾਂ ਨੂੰ ਧਮਕੀਆਂ ਮਿਲੀਆਂ, ਜਿਸ ਵਿੱਚ ਸਲਮਾਨ ਖਾਨ , ਮਨਕੀਰਤ ਔਲਖ ਜਿਹੇ ਕਲਾਕਾਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਸਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।