ਅੰਮ੍ਰਿਤਸਰ : ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਇਕ ਵਾਰ ਫਿਰ ਪੰਜ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਹੁਸ਼ਿਆਰਪੁਰ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੀ ਪੁਲਿਸ ਨੂੰ ਵੀ ਰਿਮਾਂਡ ਲੈਣ ਲਈ ਪੁੱਜੀਆਂ ਸੀ ਪਰ ਉਨ੍ਹਾਂ ਨੂੰ ਅੱਜ ਖਾਲੀ ਹੱਥ ਵਾਪਸ ਜਾਣਾ ਪਿਆ।
ਲਾਰੈੈਂਸ ਨੂੰ ਮੁੜ 11 ਜੁਲਾਈ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ 'ਚ ਹੀ ਪੁੱਛਗਿਛ ਹੋਵੇਗੀ। ਅੰਮ੍ਰਿਤਸਰ ਪੁਲਿਸ ਕੋਲ ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਲਾਰੈਂਸ ਨੇ ਕਾਫੀ ਖੁਲਾਸੇ ਕੀਤੇ ਹਨ ਤਾਂ ਹੀ ਸਾਨੂੰ ਹੋਰ ਰਿਮਾਂਡ ਮਿਲਿਆ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ