ਅੰਮ੍ਰਿਤਸਰ : ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਨੂੰ ਅੰਮ੍ਰਿਤਸਰ ਪੁਲਿਸ ,ਸੀਆਈਏ ਸਟਾਫ਼ ਤੋਂ ਲੈ ਕੇ ਰਵਾਨਾ ਹੋ ਗਈ ਹੈ। ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਕਬਜ਼ੇ ਵਿਚ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਨੇ ਪਿਛਲੇ ਦਿਨੀਂ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਸੀ। ਜਿੱਥੇ ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ।
ਮੁਲਜ਼ਮਾਂ ਨੂੰ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਲਿਜਾਇਆ ਗਿਆ ਸੀ , ਜੋ ਕਿ ਪੰਜਾਬ ਦਾ ਇਕਲੌਤਾ ਪੁੱਛਗਿੱਛ ਕੇਂਦਰ ਹੈ। ਜਿੱਥੇ ਬਦਨਾਮ ਅਪਰਾਧੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੰਧੋਵਾਲੀਆ ਕਤਲ ਕੇਸ ਵਿਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ, ਬਿਸ਼ਨੋਈ ਅਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਦਿੱਤਾ ਸੀ। ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਦੀ ਜ਼ਿਮੇਵਾਰੀ ਲਈ ਸੀ।
ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।