ਅੰਮ੍ਰਿਤਸਰ 'ਚੋਂ ਫਿਰ ਕਰੋੜਾਂ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਆਪ੍ਰੇਸ਼ਨ ਤਹਿਤ ਭਾਰਤ ਪਾਕਿਸਤਾਨ ਸਰਹੱਦ ਦੇ ਨਜ਼ਦੀਕ ਕੰਡਿਆਲੀਆਂ ਤਾਰਾਂ ਤੋਂ ਪਾਰ ਦੱਬੀ ਦੱਸ ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਆਪ੍ਰੇਸ਼ਨ ਤਹਿਤ ਭਾਰਤ ਪਾਕਿਸਤਾਨ ਸਰਹੱਦ ਦੇ ਨਜ਼ਦੀਕ ਕੰਡਿਆਲੀਆਂ ਤਾਰਾਂ ਤੋਂ ਪਾਰ ਦੱਬੀ ਦੱਸ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਅਪਰੇਸ਼ਨ ਨੂੰ ਬੀਐਸਐਫ ਦੇ ਸਹਿਯੋਗ ਦੇ ਨਾਲ ਅੰਜਾਮ ਦਿੱਤਾ। ਪੁਲਿਸ ਨੇ ਇੱਕ ਐਸਯੂਵੀ ਕਾਰ ਤੇ ਦੋ ਮੋਬਾਈਲ ਵੀ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਮਾਨਾਂਵਾਲਾ ਵਜੋਂ ਹੋਈ ਹੈ ਜੋ ਕਿਸਾਨ ਹੈ ਤੇ ਉਸ ਦਾ ਪਿਛਲਾ ਕੋਈ ਵੀ ਅਜਿਹਾ ਰਿਕਾਰਡ ਨਹੀਂ। ਪੁਲਿਸ ਫਿਰ ਵੀ ਉਸ ਦਾ ਪੁਰਾਣਾ ਰਿਕਾਰਡ ਖੰਗਾਲ ਰਹੀ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਰਡਰ ਰੇਂਜ ਦੇ ਆਈਜੀ ਐਸਪੀਐਸ ਪਰਮਾਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਨੂੰ ਅੱਜ ਇੱਕ ਗੁਪਤ ਜਾਣਕਾਰੀ ਮਿਲੀ ਸੀ।
ਆਈਜੀ ਪਰਮਾਰ ਨੇ ਦੱਸਿਆ ਕਿ
ਫਰਾਰ ਤਸਕਰਾਂ ਦੀ ਪ੍ਰਾਪਰਟੀ ਹੋਵੇਗੀ ਅਟੈਚ-ਐਸਐਸਪੀ ਇਸ ਕੇਸ ਵਿੱਚ ਪੁਲਿਸ ਨੂੰ ਮਿਲੀ ਕਾਮਯਾਬੀ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਆਖਿਆ ਕੇ ਪੁਲਿਸ ਨੇ ਸਰਹੱਦ ਨੇੜਿਓਂ ਇਹ ਹੈਰੋਇਨ ਬਰਾਮਦ ਕੀਤੀ ਹੈ। ਜੇਕਰ ਕਿਸੇ ਹੋਰ ਦੀ ਭੂਮਿਕਾ ਸਾਹਮਣੇ ਆਈ ਤਾਂ ਪੁਲਿਸ ਉਸ ਖ਼ਿਲਾਫ਼ ਵੀ ਕਾਰਵਾਈ ਕਰੇਗੀ।
ਦੁੱਗਲ ਨੇ ਦੱਸਿਆ ਕਿ