ਪੜਚੋਲ ਕਰੋ

ਅੰਮ੍ਰਿਤਸਰ 'ਚ ਪੁਲਿਸ ਦੀ ਸ਼ਾਮਤ, ਥਾਣੇ 'ਚ ਲੁੱਕ ਕੇ ਜਾਨ ਬਚਾਈ!

ਅੰਮ੍ਰਿਤਸਰ: ਸ਼ਹਿਰ ਵਿੱਚ ਪੁਲਿਸ ’ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਦਰਅਸਲ ਛੇਹਰਟਾ ਪੁਲਿਸ ਥਾਣੇ ਬਾਹਰ ਪ੍ਰਦਰਸ਼ਨ ਕਰ ਰਹੇ ਕੁਝ ਲੋਕਾਂ ਨੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਮੁਲਾਜ਼ਮਾਂ ਨੇ ਥਾਣੇ ਅੰਦਰ ਜਾ ਕੇ ਆਪਣੀ ਜਾਨ ਬਚਾਈ। ਗੌਰਤਲਬ ਹੈ ਕਿ ਦੋ ਦਿਨਾਂ ਵਿੱਚ ਅੰਮ੍ਰਿਤਸਰ ’ਚ ਇਹ ਦੂਸਰੀ ਅਜਿਹੀ ਘਟਨਾ ਹੈ ਜਿਸ ਵਿੱਚ ਪੁਲਿਸ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਪਿਆ। ਦਰਅਸਲ ਸ਼ਨੀਵਾਰ ਰਾਤ ਨੂੰ ਗੁਰੂ ਕੀ ਵਡਾਲੀ ਵਿੱਚ ਕੁਝ ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋ ਗਏ ਸੀ। ਪੁਲਿਸ ਨੇ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਬਜਾਏ ਸ਼ਿਕਾਇਤਕਰਤਾ ਨੌਜਵਾਨ ਹਰਮਨਪ੍ਰੀਤ ਸਿੰਘ ਨੂੰ ਹੀ ਪੁੱਛਗਿੱਛ ਦੇ ਬਹਾਨੇ ਥਾਣੇ ਬੁਲਾ ਕੇ ਉਸ ’ਤੇ ਹੀ ਅਪਰਾਧਿਕ ਮਾਮਲਾ ਦਰਜ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੀ ਕੁੱਟਮਾਰ ਵੀ ਕੀਤੀ। ਹੁਣ ਪੁਲਸ ਨੇ ਹਿਰਾਸਤ ’ਚ ਲਏ ਸ਼ਿਕਾਇਤਕਰਤਾ ਨੌਜਵਾਨ ਹਰਮਨਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਚਾਰ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੂਰਾ ਮਾਮਲਾ ਗੌਰਤਲਬ ਹੈ ਕਿ ਪਿਛਲੇ 10 ਦਿਨਾਂ ਅੰਦਰ ਛੇਹਰਟਾ ਇਲਾਕੇ ਵਿੱਚ ਗੋਲੀ ਚਲਾਉਣ ਦੀ ਇਹ ਚੌਥੀ ਵਾਰਦਾਤ ਹੈ ਪਰ ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ। ਪੁਲਿਸ ਨੇ ਜਲਦਬਾਜ਼ੀ ’ਚ ਨੌਜਵਾਨ ਨੂੰ ਫੜ ਕੇ ਉਸ ’ਤੇ ਕੇਸ ਦਰਜ ਕਰ ਦਿੱਤਾ ਜਿਸ ’ਤੇ ਇਲਾਕਾ ਨਿਵਾਸੀ ਭੜਕ ਗਏ ਅਤੇ ਠਾਣੇ ’ਤੇ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਦਰਵਾਜੇ ਦੀ ਭੰਨਤੋੜ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਸਬੰਧੀ ਪੁਲਿਸ ਨੇ ਕਿਹਾ ਹੈ ਕਿ ਸ਼ਨੀਵਾਰ ਦੀ ਰਾਤ ਦੋ ਧਿਰਾਂ ਦਰਮਿਆਨ ਝਗੜਾ ਹੋਇਆ ਸੀ ਤੇ ਝਗੜੇ ਦੌਰਾਨ ਗੋਲੀ ਵੀ ਚੱਲੀ ਸੀ। ਦੇਵੋਂ ਧਿਰਾਂ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਇੱਕ-ਦੂਸਰੇ ’ਤੇ ਗੋਲੀ ਚਲਾਉਣ ਦੇ ਇਲਜ਼ਾਮ ਲਾਏ ਸਨ। ਪੁਲਿਸ ਨੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਲਈ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਪੁਲਿਸ ਨੇ ਲੋਕਾਂ ਨੂੰ ਜਾਂਚ ਕਰਕੇ ਨਿਰਪੱਖ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget