ਅੰਮ੍ਰਿਤਸਰ: ਇਹ ਹਫਤਾ ਪੰਜਾਬ ਪੁਲਿਸ ਲਈ ਬੇਹੱਦ ਅਹਿਮ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰਾ ਦੀ ਵਰ੍ਹੇਗੰਢ ਹੋਣ ਕਰਕੇ ਪੰਜਾਬ ਦਾ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਇਸ ਲਈ ਇੱਕ ਪਾਸੇ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਦੂਜੇ ਪਾਸੇ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ। ਇਸ ਦੀ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਇਹ ਹਫਤਾ ਚੁਣੌਤੀ ਭਰਿਆ ਰਹੇਗਾ ਕਿਉਂਕਿ ਉਹ ਪਹਿਲਾਂ ਹੀ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ।
ਦਲ ਖਾਲਸਾ ਨੇ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ ਤੇ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨੀਮ ਫੌਜੀ ਬਲ ਤੇ ਪੁਲਿਸ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ।
ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ ਨੇ ਆਖਿਆ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਨੂੰ ਵਾਪਰਿਆਂ 38 ਸਾਲ ਹੋਣ ਵਾਲੇ ਹਨ ਪਰ ਇਸ ਦੇ ਅੱਜ ਵੀ ਜਖ਼ਮ ਅੱਲੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਪੰਜ ਜੂਨ ਦੀ ਸ਼ਾਮ ਨੂੰ ਆਜ਼ਾਦੀ ਮਾਰਚ ਕੱਢਿਆ ਜਾਵੇਗਾ, ਜਿਸ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸਿੱਖ ਯੂਥ ਆਫ਼ ਪੰਜਾਬ, ਵਾਰਿਸ ਪੰਜਾਬ ਦੇ, ਜਥਾ ਸਿਰਲੱਥ ਖ਼ਾਲਸਾ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਯੂਨਾਈਟਡ ਅਕਾਲੀ ਦਲ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਵੱਲੋਂ ਸਹਿਯੋਗ ਦਿੱਤਾ ਜਾਵੇਗਾ।
ਇਹ ਮਾਰਚ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਤੋਂ ਆਰੰਭ ਹੋਵੇਗਾ ਤੇ ਭੰਡਾਰੀ ਪੁਲ, ਹਾਲ ਬਾਜ਼ਾਰ ਰਸਤੇ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਵੇਗਾ, ਜਿੱਥੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਜੂਨ 84 ਦੀ ਵਰ੍ਹੇਗੰਢ ਨੂੰ ਲੈ ਕੇ ਪੰਜਾਬ ਦਾ ਪਾਰਾ ਚੜ੍ਹਨਾ ਸ਼ੁਰੂ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ, ਪੰਜਾਬ ਪੁਲਿਸ ਅਲਰਟ
abp sanjha
Updated at:
01 Jun 2022 10:22 AM (IST)
Edited By: sanjhadigital
ਅੰਮ੍ਰਿਤਸਰ: ਇਹ ਹਫਤਾ ਪੰਜਾਬ ਪੁਲਿਸ ਲਈ ਬੇਹੱਦ ਅਹਿਮ ਹੈ। ਜੂਨ 1984 ਵਿੱਚ ਵਾਪਰੇ ਘੱਲੂਘਾਰਾ ਦੀ ਵਰ੍ਹੇਗੰਢ ਹੋਣ ਕਰਕੇ ਪੰਜਾਬ ਦਾ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਇਸ ਲਈ ਇੱਕ ਪਾਸੇ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਚੌਕਸੀ
NEXT
PREV
Published at:
01 Jun 2022 10:21 AM (IST)
- - - - - - - - - Advertisement - - - - - - - - -