ਪੜਚੋਲ ਕਰੋ
ਅੰਮ੍ਰਿਤਸਰ ਰੇਲ ਹਾਦਸੇ ਮਗਰੋਂ ਕੀਤੇ ਵਾਅਦੇ ਨਹੀਂ ਹੋਏ ਵਫ਼ਾ, ਪੀੜਤਾਂ ਵੱਲੋਂ ਅਲਟੀਮੇਟਮ

ਅੰਮ੍ਰਿਤਸਰ: 19 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਜਲਦਬਾਜ਼ੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਉਨ੍ਹਾਂ ਵਿੱਚੋਂ ਸਿਰਫ ਪੰਜਾਬ ਸਰਕਾਰ ਵੱਲੋਂ ਹੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਦੋ ਮਹੀਨੇ ਦੇ ਇੰਤਜ਼ਾਰ ਮਗਰੋਂ ਪੀੜਤਾਂ ਦੇ ਗੁੱਸੇ ਦਾ ਲਾਵਾ ਹੁਣ ਫੇਰ ਫੁੱਟ ਗਿਆ ਹੈ। ਅੱਜ ਪੀੜਤਾਂ ਪਰਿਵਾਰਾਂ ਨੇ ਹਾਦਸੇ ਵਾਲੀ ਜਗ੍ਹਾ ਜੋੜੇ ਫਾਟਕ 'ਤੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨਾਲ ਕੀਤੇ ਵਾਅਦੇ 1 ਜਨਵਰੀ ਤੱਕ ਪੂਰੇ ਨਾ ਕੀਤੇ ਤਾਂ ਜੋੜੇ ਫਾਟਕ ਤੋਂ ਟ੍ਰੇਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਜਾਵੇਗੀ। ਪੀੜਤਾਂ ਦਾ ਕਹਿਣਾ ਹੀ ਕਿ ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਮੁਤਾਬਕ ਨੌਕਰੀ ਦਾ ਐਲਾਨ ਕੀਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਵੀ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ ਨਾ ਤਾਂ ਕਿਸੇ ਮੈਂਬਰ ਨੂੰ ਨੌਕਰੀ ਮਿਲੀ ਤੇ ਨਾ ਹੀ ਕੇਂਦਰ ਸਰਕਾਰ ਦਾ ਮੁਆਵਜ਼ਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਦੁਸਹਿਰੇ ਵਾਲੇ ਦਿਨ ਹਾਦਸੇ ਦੌਰਾਨ 60 ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਗੁੱਸੇ ਤੋਂ ਬਚਣ ਲਈ ਵਾਅਦਿਆਂ ਦੀ ਝੜੀ ਲਾ ਦਿੱਤੀ ਸੀ। ਹੁਣ ਸਰਕਾਰ ਪੂਰੇ ਕਰਨ ਤੋਂ ਕੰਨੀ ਕਤਰਾ ਰਹੀ ਹੈ। ਇਸ ਲਈ ਪੀੜਤਾਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਯਾਦ ਕਰਵਾਉਣ ਲਈ ਪ੍ਰਦਰਸ਼ਨ ਕਰਨ ਤੋਂ ਬਾਅਦ 1 ਜਨਵਰੀ ਤੱਕ ਦਾ ਅਲਟੀਮੇਟਮ ਵੀ ਦੇ ਦਿੱਤਾ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਹਦਾਸੇ ਲਈ ਜਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਪੰਜਾਬ ਸਰਕਾਰ ਦੀ ਜਾਂਚ ਰਿਪੋਰਟ ਵਿੱਚ ਵੀ ਇਹ ਕਿਹਾ ਗਿਆ ਹੈ ਕਿ ਦੁਸਹਿਰੇ ਸਮਾਗਮ ਦੇ ਪ੍ਰਬੰਧਕ ਮਿੱਠੂ ਮਦਾਨ ਤੇ ਜੋੜੇ ਫਾਟਕ ਦੇ ਗੇਟਮੈਨ ਇਸ ਹਾਦਸੇ ਲਈ ਦੋਸ਼ੀ ਹਨ ਪਰ ਇਨ੍ਹਾਂ ਨੂੰ ਨਾ ਤਾ ਗ੍ਰਿਫ਼ਤਾਰ ਕੀਤਾ ਗਿਆ ਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕੀਤੀ ਗਈ ਹੈ। ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਰਮਨਦੀਪ ਦਾ ਕਹਿਣਾ ਹੈ ਕਿ ਉਹ ਹੁਣ ਤੱਕ ਪੂਰੀ ਤਰ੍ਹਾਂ ਠੀਕ ਨਹੀਂ ਹੋ ਸਕਿਆ। ਸਰਕਾਰ ਵੱਲੋਂ ਉਸ ਨੂੰ ਜੋ ਮੁਆਵਜ਼ਾ ਦਿੱਤਾ ਗਿਆ ਸੀ, ਉਹ ਤਾਂ ਇਲਾਜ ਦੌਰਾਨ ਹੀ ਖਤਮ ਹੋ ਗਿਆ ਸੀ। ਉਸ ਦਾ ਹੁਣ ਵੀ ਇਲਾਜ ਚੱਲ ਰਿਹਾ ਹੈ। ਉਹ ਅਜੇ ਵੀ ਕੋਈ ਕੰਮ ਕਰਨ ਦੀ ਹਾਲਤ ਵਿੱਚ ਨਹੀਂ। ਸਰਕਾਰ ਨੂੰ ਉਸ ਦੀ ਮਦਦ ਕਰਨੀ ਚਾਹੀਦੀ ਹੈ।
Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















