ਅੰਮ੍ਰਿਤਸਰ: ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 59 ਹੋ ਗਈ ਹੈ। ਹਾਲਾਂਕਿ, ਬੀਤੀ ਰਾਤ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸਐਸ ਸ਼੍ਰੀਵਾਸਤਵਾ ਨੇ 60 ਤੋਂ ਵੱਧ ਮੌਤਾਂ ਦਾ ਖ਼ਦਸ਼ਾ ਜਤਾਇਆ ਸੀ, ਪਰ ਅੱਜ ਸਵੇਰੇ ਹਸਪਤਾਲਾਂ ਵਿੱਚੋਂ ਤਾਜ਼ਾ ਅੰਕੜਿਆਂ ਮੁਤਾਬਕ ਇਸ ਹਾਦਸੇ ਵਿੱਚ ਹੁਣ ਤਕ 59 ਮੌਤਾਂ ਹੋ ਚੁੱਕੀਆਂ ਹਨ। ਹਾਦਸੇ ਵਿੱਚ 58 ਲੋਕ ਜ਼ਖ਼ਮੀ ਹਨ। ਪਰ ਹਾਲੇ ਵੀ ਕਈ ਬੱਚਿਆਂ ਦੇ ਨਾਲ-ਨਾਲ ਕਈ ਜਣੇ ਲਾਪਤਾ ਦੱਸੇ ਜਾ ਰਹੇ ਹਨ।
ਮ੍ਰਿਤਕਾਂ ਵਿੱਚੋਂ 39 ਦੀ ਸ਼ਨਾਖ਼ਤ ਹੋ ਚੁੱਕੀ ਹੈ ਅਤੇ 20 ਲਾਸ਼ਾਂ ਦੀ ਪਛਾਣ ਹੋਣੀ ਬਾਕੀ ਹੈ। ਪ੍ਰਸ਼ਾਸਨ ਨੇ 0183-2421050 ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਤਾਂ ਜੋ ਅਣਪਛਾਤਿਆਂ ਦੀ ਸ਼ਨਾਖ਼ਤ ਹੋ ਸਕੇ।
ਮ੍ਰਿਤਕਾਂ ਵਿੱਚ ਕਈ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਬਾਰੇ ਹਾਲੇ ਸਹੀ ਅੰਕੜੇ ਸਾਹਮਣੇ ਆਉਣੇ ਬਾਕੀ ਹਨ। ਜਿਸ ਥਾਂ 'ਤੇ ਹਾਦਸਾ ਵਾਪਰਿਆ ਉੱਥੇ ਕਾਫੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਵੀ ਰਹਿੰਦੇ ਸਨ। ਲਾਸ਼ਾਂ ਵਿੱਚੋਂ 29 ਦਾ ਪੋਸਟਮਾਰਟਮ ਹੋ ਚੁੱਕਾ ਹੈ। ਜ਼ਖ਼ਮੀਆਂ ਦਾ ਇਲਾਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਤੋਂ ਇਲਾਵਾ ਛੇ ਹੋਰ ਨਿਜੀ ਹਸਪਤਾਲਾਂ ਵਿੱਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਹਾਦਸੇ ਤੋਂ ਤੁਰੰਤ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਲਈ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਅਤੇ ਜ਼ਖ਼ਮੀਆਂ ਲਈ ਮੁਫ਼ਤ ਇਲਾਜ ਦਾ ਐਲਾਨ ਕਰ ਦਿੱਤਾ ਸੀ। ਉੱਧਰ ਕੇਂਦਰ ਸਰਕਾਰ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੋਇਆ ਸੀ।
ਪ੍ਰਸ਼ਾਸਨ ਨੇ ਪੀੜਤਾਂ ਦੀ ਮਦਦ ਲਈ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਤੇ ਹੇਠ ਦਿੱਤੇ ਸੰਪਰਕ ਰਾਹੀਂ ਮਦਦ ਪਹੁੰਚਾਈ ਜਾ ਸਕਦੀ ਹੈ-