ਦੁਕਾਨਦਾਰ ਨਾਲ ਕੁੱਟਮਾਰ ਦੇ ਮਾਮਲੇ 'ਚ ਚੌਕੀ ਇੰਚਾਰਜ ਸਸਪੈਂਡ
ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਰਈਆ ਵਿੱਚ ਦੀਵਾਲੀ ਵਾਲੇ ਦਿਨ ਇੱਕ ਦੁਕਾਨਦਾਰ ਨੂੰ ਆਪਣੀ ਫੋਰਸ ਦੇ ਨਾਲ ਉਸ ਦੀ ਇਲੈਕਟ੍ਰਾਨਿਕ ਦੀ ਦੁਕਾਨ ਵਿੱਚ ਜਾ ਕੇ ਸ਼ਰ੍ਹੇਆਮ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਈਜੀ ਬਾਰਡਰ ਰੇਂਜ ਐੱਸਪੀਐੱਸ ਪਰਮਾਰ ਨੇ ਰਈਆ ਚੌਕੀ ਦੇ ਇੰਚਾਰਜ ਊਧਮ ਸਿੰਘ ਨੂੰ ਤੁਰੰਤ ਪ੍ਰਭਾਵ ਦੇ ਨਾਲ ਸਸਪੈਂਡ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰਨ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਨੂੰ ਹੁਕਮ ਜਾਰੀ ਕੀਤੇ ਹਨ।
ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਰਈਆ ਵਿੱਚ ਦੀਵਾਲੀ ਵਾਲੇ ਦਿਨ ਇੱਕ ਦੁਕਾਨਦਾਰ ਨੂੰ ਆਪਣੀ ਫੋਰਸ ਦੇ ਨਾਲ ਉਸ ਦੀ ਇਲੈਕਟ੍ਰਾਨਿਕ ਦੀ ਦੁਕਾਨ ਵਿੱਚ ਜਾ ਕੇ ਸ਼ਰ੍ਹੇਆਮ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਈਜੀ ਬਾਰਡਰ ਰੇਂਜ ਐੱਸਪੀਐੱਸ ਪਰਮਾਰ ਨੇ ਰਈਆ ਚੌਕੀ ਦੇ ਇੰਚਾਰਜ ਊਧਮ ਸਿੰਘ ਨੂੰ ਤੁਰੰਤ ਪ੍ਰਭਾਵ ਦੇ ਨਾਲ ਸਸਪੈਂਡ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰਨ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਨੂੰ ਹੁਕਮ ਜਾਰੀ ਕੀਤੇ ਹਨ।
ਨਵੀਨ ਇਲੈਕਟ੍ਰੋਨਿਕਸ ਦੁਕਾਨ ਦੇ ਮਾਲਕ ਨਵੀਨ ਛਾਬੜਾ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਉਹ ਆਪਣੀ ਦੁਕਾਨ 'ਤੇ ਦੁਪਹਿਰ ਵੇਲੇ ਆਪਣੀ ਪਤਨੀ ਦੇ ਨਾਲ ਮੌਜੂਦ ਸੀ ਤਾਂ ਇਸ ਦੌਰਾਨ ਕੁਝ ਪੁਲਿਸ ਵਾਲਿਆਂ ਨੇ ਆ ਕੇ ਉਸ ਨੂੰ ਕਿਹਾ ਕਿ ਉਸ ਦੀ ਦੁਕਾਨ ਦੇ ਬਾਹਰ ਜੋ ਰੇਹੜੀਆਂ ਤੇ ਲੜ੍ਹੀਆਂ ਲੱਗੀਆਂ ਹੋਈਆਂ ਹਨ ਉਨ੍ਹਾਂ ਨੂੰ ਹਟਾਇਆ ਜਾਵੇ। ਇਸ 'ਤੇ ਨਵੀਨ ਨੇ ਕਿਹਾ ਕਿ ਉਹ ਅਜਿਹਾ ਨਹੀਂ ਕਰ ਸਕਦਾ ਕਿਉਂਕਿ ਉਹ ਇਨ੍ਹਾਂ ਦਾ ਮਾਲਕ ਨਹੀਂ ਹੈ
ਇਸ ਦੌਰਾਨ ਰਈਆ ਚੌਕੀ ਦੇ ਇੰਚਾਰਜ ਊਧਮ ਸਿੰਘ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਪਤਨੀ ਦੇ ਸਾਹਮਣੇ ਗਾਲਾਂ ਵੀ ਕੱਢੀਆਂ। ਮਾਮਲੇ ਦੀ ਸਾਰੀ ਘਟਨਾ ਦੁਕਾਨ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਨਵੀਨ ਛਾਬੜਾ ਨੇ ਅੱਜ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਬਾਬਾ ਬਕਾਲਾ ਦੇ ਡੀਐਸਪੀ ਦੇ ਦਫ਼ਤਰ ਦੇ ਬਾਹਰ ਧਰਨਾ ਵੀ ਲਾਇਆ। ਉਸ ਨੇ ਮੰਗ ਕੀਤੀ ਕਿ ਇਸ ਮਾਮਲੇ 'ਚ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ।
ਇਸ ਮਾਮਲੇ 'ਤੇ ਆਈਜੀ ਬਾਰਡਰ ਰੇਂਜ ਨੇ ਤੁਰੰਤ ਐਕਸ਼ਨ ਲੈਂਦਿਆਂ ਹੋਇਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ। ਜਿਸ 'ਤੇ ਕਾਰਵਾਈ ਕਰਦਿਆਂ ਦੁੱਗਲ ਨੇ ਰਈਆ ਚੌਕੀ ਦੇ ਇੰਚਾਰਜ ਊਧਮ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਦੁੱਗਲ ਨੇ ਦੱਸਿਆ ਕਿ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।