ਪੜਚੋਲ ਕਰੋ

Amritsar Road Accident :  ਜਨਮ ਦਿਨ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ ,ਇੱਕ ਦੀ ਮੌਤ, 4 ਜ਼ਖ਼ਮੀ

Amritsar Road Accident : ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਮਾਰਗ-54 'ਤੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋਸਤ ਦਾ ਜਨਮਦਿਨ ਮਨਾ ਕੇ ਕਾਰ ਰਾਹੀਂ ਵਾਪਸ ਘਰ ਆ ਰਹੇ ਪੰਜ ਨੌਜਵਾਨਾਂ ਦੀ ਗੱਡੀ ਇੱਕ ਟ੍ਰਾਲੇ ਨਾਲ ਟਕਰਾ ਗਈ।

Amritsar Road Accident : ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਮਾਰਗ-54 'ਤੇ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋਸਤ ਦਾ ਜਨਮਦਿਨ ਮਨਾ ਕੇ ਕਾਰ ਰਾਹੀਂ ਵਾਪਸ ਘਰ ਆ ਰਹੇ ਪੰਜ ਨੌਜਵਾਨਾਂ ਦੀ ਗੱਡੀ ਇੱਕ ਟ੍ਰਾਲੇ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਹਾਦਸੇ ਵਿੱਚ 19 ਸਾਲਾ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਕਾਰ ਵਿੱਚ ਸਵਾਰ ਹੋਰ ਚਾਰ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟ੍ਰਾਲਾ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਕੇਕ ਕੱਟਣ ਤੋਂ ਬਾਅਦ ਪਿੰਡ ਵਾਪਸ ਆ ਰਹੇ ਸਨ 

ਮਿਲੀ ਜਾਣਕਾਰੀ ਅਨੁਸਾਰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕਦਗਿਲ ਦੇ ਰਹਿਣ ਵਾਲੇ ਪੰਜ ਦੋਸਤ ਆਪਣੇ ਸਾਥੀ ਸਮਾਈਲਪ੍ਰੀਤ ਸਿੰਘ ਦਾ ਜਨਮਦਿਨ ਮਨਾਉਣ ਲਈ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਗਏ ਹੋਏ ਸਨ। ਹੋਟਲ ਵਿੱਚ ਕੇਕ ਕੱਟਣ ਅਤੇ ਜਸ਼ਨ ਮਨਾਉਣ ਤੋਂ ਬਾਅਦ ਉਹ ਰਾਤ ਕਰੀਬ 11 ਵਜੇ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ।

ਜਦੋਂ ਉਨ੍ਹਾਂ ਦੀ ਕਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਪਿੰਡ ਬੰਡਾਲਾ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਇੱਕ ਤੇਜ਼ ਰਫ਼ਤਾਰ ਟ੍ਰਾਲੇ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਗੁਰਲਾਲ ਸਿੰਘ (19) ਪੁੱਤਰ ਨਿਸ਼ਾਨ ਸਿੰਘ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।

ਚਾਰ ਦੋਸਤ ਗੰਭੀਰ ਜ਼ਖ਼ਮੀ, ਹਸਪਤਾਲਾਂ ਵਿੱਚ ਦਾਖਲ

ਹਾਦਸੇ ਵਿੱਚ ਕਾਰ ਸਵਾਰ ਹੋਰ ਚਾਰ ਦੋਸਤ—ਸੰਦੀਪ ਸਿੰਘ, ਹਰਪ੍ਰੀਤ ਸਿੰਘ, ਰਾਜਦੀਪ ਸਿੰਘ ਅਤੇ ਜਨਮ ਦਿਨ ਮਨਾ ਰਿਹਾ ਸਮਾਈਲਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਨੌਕਰੀ ਦੀ ਭਾਲ ਕਰ ਰਿਹਾ ਸੀ ਗੁਰਲਾਲ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਗੁਰਲਾਲ ਸਿੰਘ ਨੇ ਪਿਛਲੇ ਸਾਲ ਹੀ 12ਵੀਂ ਕਲਾਸ ਪਾਸ ਕੀਤੀ ਸੀ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ ਲਈ ਨੌਕਰੀ ਦੀ ਭਾਲ ਕਰ ਰਿਹਾ ਸੀ। ਗੁਰਲਾਲ ਦੇ ਪਰਿਵਾਰ ਦੀ ਆਰਥਿਕ ਹਾਲਤ ਕਾਫ਼ੀ ਕਮਜ਼ੋਰ ਹੈ ਅਤੇ ਨੌਜਵਾਨ ਪੁੱਤਰ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਬੁੱਧਵਾਰ ਸ਼ਾਮ ਗਮਗੀਨ ਮਾਹੌਲ ਵਿੱਚ ਪਿੰਡ ਕਦਗਿਲ ਵਿੱਚ ਗੁਰਲਾਲ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਪੁਲਿਸ ਨੇ ਅਣਪਛਾਤੇ ਟ੍ਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਅਤੇ ਬੰਡਾਲਾ ਪੁਲਿਸ ਚੌਕੀ ਦੇ ਇੰਚਾਰਜ ਹਰਦੀਪ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਫ਼ਰਾਰ ਟ੍ਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget