Amritsar Road Accident : ਪੰਜਾਬ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ।
  

 

ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ, ਹਰਜਿੰਦਰ ਹੈਪੀ ਅਤੇ ਨੇਹਾ ਵਾਸੀ ਗੁੱਜਰਪੁਰਾ ਵਜੋਂ ਹੋਈ ਹੈ ਜਦਕਿ ਜ਼ਖਮੀ ਕਾਜਲ ਨੂੰ ਨਿੱਜੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਤਿੰਨੋਂ ਰਿਸ਼ਤੇਦਾਰ ਦੇਰ ਰਾਤ ਮੋਟਰਸਾਈਕਲ ’ਤੇ ਅਜਨਾਲਾ ਤੋਂ ਤਲਵੰਡੀ ਨਾਹਰ ਮੇਲਾ ਦੇਖਣ ਜਾ ਰਹੇ ਸਨ , ਇਸ ਦੌਰਾਨ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਨੇੜੇ ਮੋਟਰਸਾਈਕਲ ਨੂੰ ਤੇਜ਼ ਰਫਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। 

 

ਮੋਟਰਸਾਈਕਲ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪੁਲੀਸ ਵੱਲੋਂ ਤਿੰਨਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਪੋਸਟਮਾਰਟਮ ਕਰਕੇ ਲਾਸ਼ਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੁਰੰਤ ਅਜਨਾਲਾ ਸਿਵਲ ਹਸਪਤਾਲ ਪੁੱਜੇ ਪਰ ਇੱਥੇ ਉਸ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਕਾਜਲ ਨੂੰ ਦੂਜੇ ਹਸਪਤਾਲ 'ਚ ਭਰਤੀ ਕਰਵਾਇਆ ਹੈ।

 


 

ਦੱਸ ਦੇਈਏ ਕਿ ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ। 


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।