ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 4 ਨਸ਼ਾ ਤਸਕਰਾਂ ਦੀ 98 ਲੱਖ 38 ਹਜ਼ਾਰ ਡਰੱਗ ਮਨੀ ਫਰੀਜ਼
ਪੰਜਾਬ ਵਿੱਚ ਨਸ਼ਿਆ ਦੇ ਸੋਦਾਗਰਾਂ ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਪਣੇ ਸਾਰੇ ਅਫ਼ਸਰਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਰਵਾਈ ਕਰਨ ਲਈ ਕਿਹਾ ਹੈ।
ਅੰਮ੍ਰਿਤਸਰ: ਪੰਜਾਬ (Punjab) ਵਿੱਚ ਨਸ਼ਿਆ ਦੇ ਸੋਦਾਗਰਾਂ ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ (Punjab Police) ਦੀ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਆਪਣੇ ਸਾਰੇ ਅਫ਼ਸਰਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਇਸ ਦੇ ਤਹਿਤ ਕਾਰਵਾਈ ਕਰਦੇ ਹੋਏ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਗੁਰਜੰਟ ਸਿੰਘ ਪੁੱਤਰ ਕਸ਼ਮੀਰ ਸਿੰਘ ਜਿਸ ਪਾਸੋਂ 7,54,000 ਰੁਪਏ, ਮਹਿਲ ਸਿੰਘ ਪੁੱਤਰ ਬਲਕਾਰ ਸਿੰਘ ਪਾਸੋਂ 80,38,220 ਰੁਪਏ, ਟਹਿਲ ਸਿੰਘ ਪੁੱਤਰ ਕੁੰਦਨ ਸਿੰਘ ਪਾਸੋਂ 2,50,000 ਰੁਪਏ ਵਾਸੀਆਨ ਨੱਥੂਪੁਰ (ਲੋਧੀ ਗੁੱਜਰ), ਥਾਣਾ ਲੋਪੋਕੇ ਅਤੇ ਸੁਖਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਪਾਸੋਂ 7,95,800 ਰੁਪਏ ਵਾਸੀ ਖਿਆਲਾ ਕਲਾਂ, ਥਾਣਾ ਲੋਪੋਕੇ ਕੁੱਲ 98,38,020 ਰੁਪਏ ਦੀ ਡਰੱਗ ਮਨੀ ਤੇ 06 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ।ਪੁਲਿਸ ਨੇ ਉਕਤ ਦੋਸ਼ੀਆਂ ਕੋਲੋ ਜਬਤ ਕੀਤੀ ਡਰੱਗ ਮਨੀ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵੱਲੋਂ ਫਰੀਜ਼ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਐਸਐਸਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਕਿਹਾ ਕਿ ਇਸ ਤਰ੍ਹਾਂ ਨਸ਼ਾ ਤਸਕਰਾਂ ਵੱਲੋਂ ਡਰੱਗਜ਼ ਦੀ ਮਦਦ ਨਾਲ ਇਕੱਠੀ ਕੀਤੀ ਗਈ ਪ੍ਰਾਪਰਟੀ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਹੀ ਉਸਦੀ ਨਿਸ਼ਾਨ ਦੇਹੀ ਕਰਕੇ ਵੀ ਉਸਨੂੰ ਸਰਕਾਰ ਦੇ ਖਾਤੇ ਵਿੱਚ ਲਿਆਂਦਾ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ