ਪੜਚੋਲ ਕਰੋ
Advertisement
Amritpal Singh Case: ਅੰਮ੍ਰਿਤਪਾਲ ਦੇ 12 ਸਾਥੀਆਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼, ਅੰਮ੍ਰਿਤਪਾਲ, ਪਪਲਪ੍ਰੀਤ ਤੇ ਚਾਚਾ ਹਰਜੀਤ ਸਿੰਘ ਖਿਲਾਫ ਬਾਅਦ 'ਚ ਪੇਸ਼ ਹੋਏਗੀ ਚਾਰਜਸ਼ੀਟ
Amritpal Singh Case: ‘ਵਾਰਿਸ ਪੰਜਾਬ ਦੇ’ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਵਿੱਚ ਸ਼ਾਮਲ 12 ਸਾਥੀਆਂ ਖਿਲਾਫ ਥਾਣਾ ਖਿਲਚੀਆਂ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਾਬਾ ਬਕਾਲਾ ਸਾਹਿਬ ਵਿਖੇ ਅਦਾਲਤ
ਸ਼ੰਕਰ ਦਾਸ ਦੀ ਰਿਪੋਰਟ
Amritpal Singh Case: ‘ਵਾਰਿਸ ਪੰਜਾਬ ਦੇ’ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਵਿੱਚ ਸ਼ਾਮਲ 12 ਸਾਥੀਆਂ ਖਿਲਾਫ ਥਾਣਾ ਖਿਲਚੀਆਂ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਾਬਾ ਬਕਾਲਾ ਸਾਹਿਬ ਵਿਖੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਉਨ੍ਹਾਂ 'ਤੇ ਧਾਰਾ 279 (ਲਾਪ੍ਰਵਾਹੀ ਨਾਲ ਗੱਡੀ ਚਲਾਉਣਾ), 506 (ਜਾਨੋਂ ਮਾਰਨ ਦੀ ਧਮਕੀ), 336 (ਜਾਨ ਨੂੰ ਖਤਰੇ ਵਿੱਚ ਪਾਉਣਾ) ਤੇ 186 (ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣਾ) ਤਹਿਤ ਮੁਕੱਦਮਾ ਚਲਾਇਆ ਜਾਵੇਗਾ।
ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ 18 ਮਾਰਚ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਵਿੱਚ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਤੇ ਪਪਲਪ੍ਰੀਤ ਸਿੰਘ ਦੇ ਨਾਂ ਸ਼ਾਮਲ ਨਹੀਂ ਕਿਉਂਕਿ ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਬੰਦ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਮਈ ਨੂੰ ਹੋਵੇਗੀ।
ਦੱਸਣਯੋਗ ਹੈ ਕਿ 18 ਮਾਰਚ ਨੂੰ ਖਾਲਸਾ ਵਹੀਆਂਰ ਦੌਰਾਨ ਜਦੋਂ ਥਾਣਾ ਖਿਲਚੀ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੱਡੀ ਭਜਾ ਲਈ ਅਤੇ ਪੁਲਿਸ ਮੁਲਾਜ਼ਮਾਂ 'ਤੇ ਚੜਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਪੁਲਿਸ ਅਧਿਕਾਰੀ ਵਾਲ-ਵਾਲ ਬਚ ਗਏ ਸਨ। ਪੁਲਿਸ ਨੂੰ ਸਹਿਯੋਗ ਦੇਣ ਦੀ ਬਜਾਏ ਉਹ ਫਰਾਰ ਹੋ ਗਏ। ਇਸ 'ਚ ਕਿਹਾ ਗਿਆ ਹੈ ਕਿ ਦਰਸ਼ਨ ਸਿੰਘ, ਜਗਮੋਹਨ ਸਿੰਘ ਜੱਗੀ, ਸੰਧੂ ਡਰਾਈਵਰ ਤੇ ਪੰਮਾ ਬਾਜਾਖਾਨਾ ਦੇ ਐਡਰੈੱਸ ਪੂਰੇ ਨਹੀਂ ਹਨ। ਰਿਪੋਰਟ ਵਿੱਚ ਜਾਂਚ ਦਾ ਹਵਾਲਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਯੂ.ਕੇ ਦਾ ਵਿਦਿਆਰਥੀਆਂ ਨੂੰ ਝਟਕਾ ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ 'ਤੇ ਲਾਈ ਪਾਬੰਦੀ
ਇਸ ਦੇ ਨਾਲ ਹੀ ਪੁਲਿਸ ਨੇ ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਦਾ ਹਵਾਲਾ ਦਿੱਤਾ ਹੈ। ਚਲਾਨ ਵਿੱਚ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ, ਪਪਲਪ੍ਰੀਤ ਸਿੰਘ, ਦਰਸ਼ਨ ਸਿੰਘ, ਜੱਗੀ ਜਗਮੋਹਨ ਸਿੰਘ, ਸੰਧੂ ਡਰਾਈਵਰ ,ਪੰਮਾ ਬਾਜਾਖਾਨਾ, ਹਰਜਿੰਦਰ ਸਿੰਘ, ਹਰਜੀਤ ਸਿੰਘ ਦੇ ਨਾਂ ਦਰਜ ਕੀਤੇ ਗਏ ਹਨ ਪਰ ਉਨ੍ਹਾਂ ਖ਼ਿਲਾਫ਼ ਕੋਈ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਖ਼ਬਰਾਂ
ਦੇਸ਼
Advertisement