ਗੁਰਦੁਆਰਾ ਸਾਹਿਬ 'ਚ ਫਿਰ ਹੋਈ ਬੇਅਦਬੀ, ਦੋਸ਼ੀ ਗ੍ਰਿਫਤਾਰ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਦੇ ਪਿੰਡ ਭਾਗੂਪੁਰ ਵਿੱਚ ਬੇਅਦਬੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਦਾਰ ਮੌਕੇ 'ਤੇ ਪਹੁੰਚ ਗਏ।
ਅੰਮ੍ਰਿਤਸਰ: ਪੰਜਾਬ ਵਿੱਚ ਇੱਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਭਾਗੂਪੁਰ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੇ ਦੋਸ਼ 'ਚ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਇਸ ਦੇ ਨਾਲ ਹੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਅੰਮ੍ਰਿਤਸਰ ਦੇ ਪਿੰਡ ਭਾਗੂਪੁਰ ਵਿੱਚ ਬੇਅਦਬੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਦਾਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਘਟਨਾ ਦੀ ਨਿਖੇਧੀ ਕੀਤੀ ਤੇ ਪੁਲਿਸ ਤੋਂ ਮੰਗ ਕੀਤੀ ਕਿ ਮੁਲਜ਼ਮ ਨੌਜਵਾਨਾਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ। ਦੱਸ ਦੇਈਏ ਕਿ ਪਿੰਡ ਵਿੱਚ ਮਾਹੌਲ ਤਣਾਅਪੂਰਨ ਹੈ।
ਸਿੱਖ ਜੱਥੇਬੰਦੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਅਤੇ ਥੋੜ੍ਹੀ ਦੇਰ ਵਿੱਚ ਬਾਹਰ ਆ ਗਿਆ। ਜਦੋਂ ਸਾਨੂੰ ਪਤਾ ਲੱਗਾ ਕਿ ਦੋਸ਼ੀ ਨੇ ਬੇਅਦਬੀ ਕੀਤੀ ਹੈ ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਮੁਤਾਬਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਹਾਲ ਹੀ 'ਚ ਅੰਮ੍ਰਿਤਸਰ ਦੇ ਸ਼੍ਰੀ ਦਰਬਾਰ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਕਪੂਰਥਲਾ 'ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ: Weather Update: ਮੀਂਹ ਨਾਲ ਵਧੇਗੀ ਠੰਢ, ਪਹਾੜਾਂ 'ਤੇ ਬਰਫਬਾਰੀ ਕਾਰਨ ਡਿੱਗਿਆ ਪਾਰਾ, ਜਾਣੋ ਮੌਸਮ ਵਿਭਾਗ ਦਾ ਅਲਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin