ਗਗਨਦੀਪ ਸ਼ਰਮਾ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਕ ਹੋਰ ਸਕੂਲ ਨੂੰ ਧਮਕੀ ਬਾਬਤ ਪੱਤਰ ਪ੍ਰਾਪਤ ਹੋਇਆ ਹੈ, ਜਿਸ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਤੇ ਸਕੂਲ ਮੈਨੇਜਮੈਂਟ ਨੇ ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਕਾਇਦਾ ਸ਼ਿਕਾਇਤ ਵੀ ਦੇ ਦਿੱਤੀ ਹੈ। ਧਮਕੀ ਦੀ ਪੁਸ਼ਟੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਕਰ ਦਿੱਤੀ ਹੈ ਤੇ ਉਨਾਂ ਕਿਹਾ ਕਿ ਉਨਾਂ ਨੇ ਇਸ ਬਾਬਤ ਇਕ ਟੀਮ ਏਸੀਪੀ ਦੀ ਅਗਵਾਈ 'ਚ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜੋ ਸਕੂਲ ਦੇ ਵਿਦਿਆਰਥੀਆਂ ਵੱਲੋਂ ਹੀ ਸ਼ਰਾਰਤ ਕੀਤੀ  ਗਈ ਸੀ ਤੇ ਪੁਲਿਸ ਨੇ ਜਾਂਚ 'ਚ ਇਸ ਦਾ ਖੁਲਾਸਾ ਕੀਤਾ ਪਰ ਬੱਚਿਆਂ ਖਿਲਾਫ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਦਕਿ ਸਕੂਲ ਮੈਨੇਜਮੈੰਟ ਨੇ ਉਨਾਂ ਬੱਚਿਆਂ ਖਿਲਾਫ ਕਾਰਵਾਈ ਕਰ ਦਿੱਤੀ ਹੈ।

 

ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਸਕੂਲ ਦੇ ਤਿੰਨ ਬੱਚਿਆਂ ਨੇ ਇਹ ਸ਼ਰਾਰਤ ਕੀਤੀ ਸੀ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਮੋਬਾਈਲ ’ਤੇ ਸੁਨੇਹਾ ਭੇਜਿਆ ਕਿ 8 ਸਤੰਬਰ ਨੂੰ ਸਕੂਲ ’ਚ ਫਾਇਰਿੰਗ ਕੀਤੀ ਜਾਵੇਗੀ। ਮੈਸੇਜ ਵਿੱਚ ਸਕੂਲ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਸੋਸ਼ਲ ਮੀਡੀਆ ਪੋਸਟਾਂ ਅੰਗਰੇਜ਼ੀ ਅਤੇ ਉਰਦੂ ਵਿੱਚ ਸਨ। ਜਿਸ ਤੋਂ ਬਾਅਦ ਪੁਲਿਸ ਦੀ ਡਿਟੈਕਟਿਵ ਟੀਮ ਤੁਰੰਤ ਹਰਕਤ ਵਿੱਚ ਆ ਗਈ।
 
ਜਿਸ ਵਿਅਕਤੀ ਨੇ ਇਹ ਸੋਸ਼ਲ ਮੀਡੀਆ ਪੋਸਟ ਕੀਤੀ ਸੀ, ਉਸ ਦੀ ਪਛਾਣ ਕਰਕੇ ਪੁੱਛਗਿੱਛ ਕੀਤੀ ਗਈ। ਪਤਾ ਲੱਗਾ ਹੈ ਕਿ ਇਹ ਡੀਏਵੀ ਪਬਲਿਕ ਸਕੂਲ ਦੇ ਬੱਚਿਆਂ ਨੇ ਹੀ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ, ਜਿਸ ਦੀ ਸ਼ਰਾਰਤ ਨਾਲ ਸ਼ਹਿਰ 'ਚ ਦਹਿਸ਼ਤ ਫੈਲ ਗਈ ਸੀ। ਪੁਲਿਸ ਨੇ ਬੱਚਿਆਂ ਦੇ ਪਰਿਵਾਰਾਂ ਨੂੰ ਕਿਹਾ ਕਿ ਉਹ ਹਮੇਸ਼ਾ ਆਪਣੇ ਬੱਚਿਆਂ ਦੇ ਮੋਬਾਈਲ ਫੋਨ 'ਤੇ ਨਜ਼ਰ ਰੱਖਣ ਕਿ ਉਹ ਕੀ ਕਰ ਰਹੇ ਹਨ ਕਿਉਂਕਿ ਬੱਚਿਆਂ ਦੇ ਇਸ ਮੈਸੇਜ ਨੇ ਸਕੂਲ ਮੁਖੀ, ਪਰਿਵਾਰ ਅਤੇ ਪੁਲਿਸ ਦੀ ਨੀਂਦ ਉਡਾ ਦਿੱਤੀ।
 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।