ਪੜਚੋਲ ਕਰੋ

ਸਕੂਲ 'ਚ ਬੰਬ ਧਮਾਕੇ ਦੀ ਧਮਕੀ ਫੈਲਾਉਣ ਵਾਲੇ ਦੋਵੇਂ ਵਿਦਿਆਰਥੀਆਂ ਦੇ ਪਿਤਾ ਗ੍ਰਿਫਤਾਰ , ਪ੍ਰੀਖਿਆ ਰੱਦ ਕਰਵਾਉਣ ਲਈ ਭੇਜਿਆ ਸੀ ਧਮਕੀ ਭਰਿਆ ਮੈਸੇਜ

ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ 16 ਸਤੰਬਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਮੈਸੇਜ ਬਣਾਉਣ ਤੇ ਭੇਜਣ ਵਾਲੇ ਦੋਵਾਂ ਵਿਦਿਆਰਥੀਆਂ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ

ਗਗਨਦੀਪ ਸ਼ਰਮਾ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ 16 ਸਤੰਬਰ ਨੂੰ ਬੰਬ ਨਾਲ ਉਡਾਉਣ ਵਾਲੇ ਮੈਸੇਜ ਦਾ ਕੇਸ ਵੀ ਅੰਮ੍ਰਿਤਸਰ ਪੁਲਿਸ ਨੇ ਹੱਲ ਕਰ ਲਿਆ ਹੈ ਪਰ ਇਸ ਵਾਰ ਪੁਲਿਸ ਪਿਛਲੀ ਵਾਰ ਵਰਤੀ ਗਈ ਨਰਮੀ ਦੇ ਉਲਟ ਸਖਤ ਕਾਰਵਾਈ ਕਰਦਿਆਂ ਇਸ ਵਾਰ ਧਮਕੀ ਭਰਿਆ ਮੈਸੇਜ ਬਣਾਉਣ ਤੇ ਭੇਜਣ ਵਾਲੇ ਦੋਵਾਂ ਵਿਦਿਆਰਥੀਆਂ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਇਸ ਸੰਬੰਧੀ ਅੰਮ੍ਰਿਤਸਰ ਥਾਣਾ ਸਦਰ 'ਚ ਜੇਰੇ ਦਫਾ 153A, 505, 507 ਆਈਪੀਸੀ ਤੇ 66ਅੇੈਫ ਆਈਟੀ ਅੇੈਕਟ 2000 ਤਹਿਤ ਮਾਮਲਾ ਦਰਜ ਕੀਤਾ ਹੈ। 
 
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਡੀਸੀਪੀ (ਇਨਵੈਸਟੀਗੇਸ਼ਨ) ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ 'ਚ ਫੌਰੀ ਤੌਰ 'ਤੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਹ ਮੈਸੇਜ, ਜਿਸ 'ਚ 16 ਸਤੰਬਰ ਨੂੰ ਸਪਰਿੰਗ ਡੇਲ ਸਕੂਲ 'ਚ ਬੰਬ ਧਮਾਕਾ ਹੋਣ ਦਾ ਜਿਕਰ ਕੀਤਾ ਸੀ, ਸਕੂਲ ਦੇ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਕ੍ਰਿਸ਼ਨਵ ਮਰਵਾਹਾ ਤੇ ਇਸ਼ਮੀਤ ਸਿੰਘ ਨੇ ਤਿਆਰ ਕੀਤਾ ਸੀ ਤੇ ਏਨਾ ਦਾ ਮਕਸਦ ਸਕੂਲ 'ਚ ਚੱਲ ਰਹੀਆਂ ਪ੍ਰੀਖਿਆਂ ਨੂੰ ਰੱਦ ਕਰਵਾਉਣਾ ਸੀ ਤੇ 16 ਸਤੰਬਰ ਨੂੰ ਛੁੱਟੀ ਕਰਵਾਉਣਾ ਸੀ, ਕਿਉੰਕਿ ਇਸ ਦਿਨ ਗਣਿਤ ਦੀ ਪ੍ਰੀਖਿਆ ਸੀ। 
 
 ਇਹ ਵੀ ਪੜ੍ਹੋ : ਆਟੋ 'ਚ ਜਾ ਰਹੇ ਕੇਜਰੀਵਾਲ ਦੀ ਅਹਿਮਦਾਬਾਦ ਪੁਲਿਸ ਨਾਲ ਹੋਈ ਬਹਿਸ , ਆਟੋ ਡਰਾਈਵਰ ਦੇ ਘਰ ਡਿਨਰ ਲਈ ਜਾ ਰਹੇ ਸੀ
 
ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੰਬੰਧੀ ਦੋਵਾਂ ਵਿਦਿਆਰਥੀਆਂ ਦੇ ਪਿਤਾ ਰੋਹਿਤ ਮਰਵਾਹਾ ਵਾਸੀ ਸੂਰਜ ਇਨਕਲੇਵ ਤੇ ਦਵਿੰਦਰ ਸਿੰਘ ਵਾਸੀ ਬਸੰਤ ਅੇੈਵਨਿਊ ਨੂੰ ਗ੍ਰਿਫਤਾਰ ਕਰ ਲਿਆ ਹੈ, ਕਿਉੰਕਿ ਜਿਨਾਂ ਸਿਮਾਂ ਰਾਹੀਂ ਇਹ ਮੈਸੇਜ ਫੈਲਾਇਆ ਗਿਆ ਸੀ ਉਹ ਸਿਮਾਂ ਉਕਤ ਵਿਅਕਤੀਆਂ ਦੇ ਨਾਮ 'ਤੇ ਰਜਿਸਟਰਡ ਹਨ। 
 
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਡੀਏਵੀ ਪਬਲਿਕ ਸਕੂਲ ਦੇ ਮਾਮਲੇ 'ਚ ਜਿਨਾਂ  ਵਿਦਿਆਰਥੀਆਂ ਨੇ ਧਮਕੀ ਭਰਿਆ ਮੈਸੇਜ ਫੈਲਾਇਆ ਸੀ, ਪੁਲਿਸ ਨੇ ਉਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਤੋੰ ਗੁਰੇਜ ਕੀਤਾ ਸੀ ਤਾਂਕਿ ਬੱਚਿਆਂ ਦਾ ਇਸ ਸ਼ਰਾਰਤ ਨਾਲ ਭਵਿੱਖ ਖਰਾਬ ਨ ਹੋਵੇ ਪਰ ਦੂਜੀ ਘਟਨਾ ਵਾਪਰਦੇ ਹੀ ਪੁਲਿਸ ਨੇ ਸਖਤ ਰੁਖ ਦਿਖਾਇਆ ਤੇ ਦੋਵਾਂ ਵਿਦਿਆਰਥੀਆਂ ਦੇ ਪਿਤਾ ਹੀ ਗ੍ਰਿਫਤਾਰ ਕਰ ਲਏ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget