Punjab 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ! BKI ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ, 2 ਹੈਂਡ ਗ੍ਰੇਨੇਡ ਬਰਾਮਦ
Amritsar News : ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਾਰਵਾਈ ਕਰਦੇ ਹੋਏ ਵਿਦੇਸ਼ੀ ਹੈਂਡਲਰਾਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Amritsar News : ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕਾਰਵਾਈ ਕਰਦੇ ਹੋਏ ਵਿਦੇਸ਼ੀ ਹੈਂਡਲਰਾਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 2 ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਅਜੈ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਅਜੈ, ਰਾਮ ਸਰੂਪ ਦਾ ਪੁੱਤਰ ਹੈ ਅਤੇ ਅਜਨਾਲਾ ਦੇ ਬਾਜ਼ੀਗਰ ਮੁਹੱਲੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਤਲਾਸ਼ੀ ਦੌਰਾਨ 2 ਹੈਂਡ ਗ੍ਰੇਨੇਡ ਬਰਾਮਦ
ਤਲਾਸ਼ੀ ਦੌਰਾਨ ਦੋਵੇਂ ਮੁਲਜ਼ਮਾਂ ਕੋਲੋਂ 2 ਹੈਂਡ ਗ੍ਰੇਨੇਡ ਮਿਲੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗ੍ਰੇਨੇਡ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਮੁਲਜ਼ਮਾਂ ਨੇ ਸਰਕਾਰੀ ਸੰਸਥਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਵਿੱਚ ਮਾਹੌਲ ਵਿਗਾੜਨ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਯੋਜਨਾ ਬਣਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
SSOC ਅੰਮ੍ਰਿਤਸਰ ਵਿੱਚ ਕੇਸ ਦਰਜ
SSOC ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿਖੇ IPC ਦੀ ਧਾਰਾ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4/5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਫਿਲਹਾਲ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ






















