ਪੜਚੋਲ ਕਰੋ
ਹਾਈਕੋਰਟ ਦੇ ਫੈਸਲੇ ਮਗਰੋਂ ਬਦਲੇ ਅਕਾਲੀ ਦਲ ਦੇ ਸੁਰ

ਅੰਮ੍ਰਿਤਸਰ: ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਵਜੋਤ ਕੌਰ ਸਿੱਧੂ ਖਿਲਾਫ ਪਾਈ ਗਈ ਪਟੀਸ਼ਨ ਰੱਦ ਹੋਣ ਤੋਂ ਬਾਅਦ ਅਕਾਲੀ ਦਲ ਦੀਆਂ ਵੀ ਸੁਰਾਂ ਬਦਲਦੀਆਂ ਨਜ਼ਰ ਆਉਂਦੀਆਂ ਹਨ। ਅਕਾਲੀ ਦਲ ਨੇ ਵੀ ਹਾਈਕੋਰਟ ਦੇ ਫੈਸਲੇ ਅੱਗੇ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ। ਅਕਾਲੀ ਦਲ ਜਿਸ ਮੁੱਦੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਨੂੰ ਘੇਰ ਰਿਹਾ ਸੀ, ਹਾਈਕੋਰਟ ਨੇ ਉਹ ਮੁੱਦਾ ਹੀ ਖਾਰਜ਼ ਕਰ ਦਿੱਤਾ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਅੱਜ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਅੱਗੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ ਪਰ ਫਿਰ ਵੀ ਅਕਾਲੀ ਦਲ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੇਗਾ। ਹਾਈਕੋਰਟ ਨੇ ਅੱਜ ਅੰਮ੍ਰਿਤਸਰ ਰੇਲ ਹਾਦਸੇ ਲਈ ਨਵਜੋਤ ਕੌਰ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਣ ਵਾਲ਼ੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਇਸ ਮਾਮਲੇ ਵਿੱਚ ਸੁਰ ਨਰਮ ਪੈਂਦੇ ਵਿਖਾਈ ਦਿੰਦੇ ਹਨ। ਦੂਜੇ ਪਾਸੇ ਅਕਾਲੀ ਦਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫ਼ੇ ਦੀ ਮੰਗ ਲਗਾਤਾਰ ਦਪਹਰਾ ਰਿਹਾ ਹੈ। ਰਵੀਕਰਨ ਕਾਹਲੋਂ ਨੇ ਕਿਹਾ ਕਿ ਮੀਟੂ ਮਾਮਲੇ ਵਿੱਚ ਫਸੇ ਕਾਂਗਰਸ ਦੇ ਕੈਬਨਿਟ ਮੰਤਰੀ ਚੰਨੀ ਨੂੰ ਕੈਪਟਨ ਵੱਲੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ। ਇਸ ਤੋਂ ਕਾਹਲੋਂ ਨੇ ਆਖਿਆ ਕਿ ਦਿੱਲੀ ਦੰਗਿਆਂ ਦੇ ਪੀੜਤਾਂ ਨੂੰ ਨੌਕਰੀ ਮਿਲਣੀ ਚਾਹੀਦੀ ਹੈ ਤੇ ਅਕਾਲੀ ਦਲ ਇਸ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ।
ਟ੍ਰੈਂਡਿੰਗ ਟੌਪਿਕ






















