ਪੜਚੋਲ ਕਰੋ

ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ : ਹਰਪਾਲ ਚੀਮਾ

ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ,

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਚੀਮਾ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਟ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਸ੍ਰੀ ਅੰਿਮ੍ਰਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।'' ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।

ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਸ੍ਰੀ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ ਅੰਮਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ। ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ ਫ਼ੈਸਲਾ ਕਰ ਲਿਆ ਹੈ।

ਅਕਾਲੀ ਆਗੂ ਬਿਰਕਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ''ਅਕਾਲੀ- ਭਾਜਪਾ ਸਰਕਾਰ ਵੇਲੇ ਬਿਰਕਮ ਮਜੀਠੀਆ ਕਰੀਬ 10 ਸਾਲ ਪੰਜਾਬ ਦਾ ਕੈਬਿਨਟ ਮੰਤਰੀ ਰਹੇ ਹਨ ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ। ਅੱਜ ਨਸ਼ਾ ਮਾਫੀਆ ਮਾਮਲੇ 'ਚ ਬਿਕਰਮ ਮਜੀਠੀਆ 'ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ 'ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ।'' ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲੀਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।

'ਆਪ' ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ 'ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ 'ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੂਰੇ ਪੰਜਾਬ 'ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ। ਇਸ ਲਈ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰ 'ਆਪ' ਦੀ ਉਮੀਦਵਾਰ ਅਤੇ ਉਘੀ ਸਮਾਜ ਸੇਵਕਾ ਬੀਬਾ ਜੀਵਨਜੋਤ ਕੌਰ ਨੂੰ ਆਪਣਾ ਕੀਮਤੀ ਵੋਟ ਜ਼ਰੂਰ ਦੇਣ ਤਾਂ ਜੋ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਲਾਇਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget