ਅੰਮ੍ਰਿਤਸਰ: ਇੱਥੋਂ ਦੇ ਨੌਜਵਾਨ ਵਿਕਰਮਜੀਤ ਸਿੰਘ ਵੱਲੋਂ ਸ਼ਨੀਵਾਰ ਹੋਟਲ ਦੇ ਕਮਰੇ 'ਚ ਖੁਦਕੁਸ਼ੀ ਕੀਤੇ ਜਾਣ ਮਗਰੋਂ ਐਤਵਾਰ ਉਸ ਦੀ ਪਤਨੀ ਸੁਖਬੀਰ ਕੌਰ ਨੇ ਵੀ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਇਸ ਕੇਸ 'ਚ ਮੁਲਜ਼ਮ ਮਹਿਲਾ ਸਬ ਇੰਸਪੈਕਟਰ ਫਰਾਰ ਹੈ। ਦਰਅਸਲ ਆਪਣੇ ਪਤੀ ਦੀ ਮੌਤ ਤੋਂ ਬਾਅਦ ਸੁਖਬੀਰ ਕੌਰ ਸਦਮੇ 'ਚ ਸੀ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਦੋ ਮੌਤਾਂ ਲਈ ਉਨ੍ਹਾਂ ਦੇ ਪਿੰਡ ਦੀ ਹੀ ਸਬ ਇੰਸਪੈਕਟਰ ਸੰਦੀਪ ਕੌਰ ਜ਼ਿੰਮੇਵਾਰ ਹੈ। ਉਹ ਵਿਕਰਮਜੀਤ ਨੂੰ ਬਲੈਕਮੇਲ ਕਰਕੇ ਪੈਸੇ ਮੰਗਦੀ ਸੀ। ਵਿਕਰਮਜੀਤ ਸਿੰਘ ਦੀ ਲਾਸ਼ ਕੋਲੋਂ ਮਿਲੇ ਸੁਸਾਇਡ ਨੋਟ 'ਚ ਵੀ ਸਬ ਇੰਸਪੈਕਟਰ ਸੰਦੀਪ ਕੌਰ 'ਤੇ ਬਲੈਕਮੇਲ ਕਰਨ ਦੇ ਇਲਜ਼ਾਮ ਲਾਏ ਗਏ ਸਨ।
ਰਣਜੀਤ ਬਾਵਾ ਵਲੋਂ ਨਵੀਂ ਫਿਲਮ ਦੀ ਅਨਾਊਸਮੈਂਟ
ਖੇਤੀ ਕਾਨੂੰਨਾਂ ਖਿਲਾਫ ਲੰਡਨ 'ਚ ਰੈਲੀ ਕੱਢਣ ਵਾਲੇ ਸਿੱਖ ਨੂੰ ਲੱਖਾਂ ਰੁਪਏ ਜ਼ੁਰਮਾਨਾ
ਇਸੇ ਆਧਾਰ 'ਤੇ ਪੁਲਿਸ ਵੱਲੋਂ ਸੰਦੀਪ ਕੌਰ ਨੂੰ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਹੈ। ਓਧਰ ਮਹਿਲਾ ਸਬ ਇੰਸਪੈਕਟਰ ਇਸ ਪੂਰੀ ਘਟਨਾ ਤੋਂ ਬਾਅਦ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ 'ਚ ਜੁੱਟ ਗਈ ਹੈ।
ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਾਏਗੀ BJP, 10 ਮੰਤਰੀਆਂ ਦੀ ਟੀਮ ਤਿਆਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ