Amritsar News: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਦੌਰਾਨ 6 ਜੂਨ ਨੂੰ ਭਾਵ ਕਿ ਭਲਕੇ ਅੰਮ੍ਰਿਤਸਰ ਬੰਦ ਰਹੇਗਾ। ਜਿਸ ਕਾਰਨ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ ਅਤੇ ਵਿਦਿਅਕ ਸੰਸਥਾਵਾਂ ਨੇ ਵੀ ਇਸ ਸਬੰਧੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਸਾਰੇ ਕਾਲਜਾਂ ਵਿੱਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਹੁਣ ਇਹ ਪ੍ਰੀਖਿਆਵਾਂ 20 ਜੂਨ ਨੂੰ ਸ਼ੁੱਕਰਵਾਰ ਨੂੰ ਪਹਿਲਾਂ ਵਾਲੇ ਸਮੇਂ ‘ਤੇ ਕਰਵਾਈਆਂ ਜਾਣਗੀਆਂ। ਇਸ ਸਬੰਧੀ ਸਾਰੀ ਜਾਣਕਾਰੀ ਸਟੂਡੈਂਟਸ ਯੂਨੀਵਰਸਿਟੀ ਵੈਬਸਾਈਟ ‘ਤੇ ਪਾ ਦਿੱਤੀ ਗਈ ਹੈ।

ਪੁਲਿਸ ਫੋਰਸ ਵੀ ਅਲਰਟ ‘ਤੇ

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ 'ਤੇ ਲਗਭਗ 4 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ, ਜਿਸ ਵਿੱਚ ਪੰਜਾਬ ਆਰਮਡ ਪੁਲਿਸ ਦੇ ਕਰਮਚਾਰੀ ਵੀ ਸ਼ਾਮਲ ਹੋਣਗੇ। ਅੰਮ੍ਰਿਤਸਰ ਵਿੱਚ 62 ਥਾਵਾਂ 'ਤੇ ਨਾਕੇ ਲਗਾਏ ਜਾਣਗੇ। ਇਨ੍ਹਾਂ ਵਿੱਚੋਂ 14 ਨਾਕੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸੜਕਾਂ 'ਤੇ ਹੋਣਗੇ। 20 ਨਾਕੇ ਸ਼ਹਿਰ ਦੇ ਅੰਦਰ, 10 ਸ਼ਹਿਰ ਦੇ ਬਾਹਰਵਾਰ ਅਤੇ 10 ਸ਼ਹਿਰ ਨੂੰ ਜਾਣ ਵਾਲੀਆਂ ਮੁੱਖ ਸੜਕਾਂ 'ਤੇ ਹੋਣਗੇ। 52 ਨਾਕਿਆਂ 'ਤੇ ਪੁਲਿਸ 24 ਘੰਟੇ ਤਾਇਨਾਤ ਰਹੇਗੀ। ਲਗਭਗ 40 ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀ ਨਿਗਰਾਨੀ 'ਤੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।