ਗਗਨਦੀਪ ਸ਼ਰਮਾ


ਅੰਮ੍ਰਿਤਸਰ: ਜੀ-20 ਸੰਮੇਲਨ ਦੀ ਮੇਜਬਾਨੀ ਇਸ ਵਾਰ ਅੰਮ੍ਰਿਤਸਰ (ਪੰਜਾਬ) ਨੂੰ ਮਿਲਣ ਨਾਲ ਪੰਜਾਬ ਸਰਕਾਰ ਬਾਗੋਬਾਗ ਹੈ ਤੇ ਪੰਜਾਬ ਸਰਕਾਰ ਨੇ ਇਸ ਦੀਆਂ ਜੰਗੀ ਪੱਧਰ 'ਤੇ ਤਿਆਰੀਆਂ ਵਿੱਢ ਦਿੱਤੀਆਂ ਹਨ।


ਮਾਰਚ ਮਹੀਨ ਦੇ  15 ਤੋਂ 17 ਤੱਕ ਹੋਣ ਵਾਲੇ ਵਿਸ਼ਵ ਪੱਧਰ ਦੇ ਸਮਾਗਮ ਦੀਆਂ ਤਿਆਰੀਆਂ ਬਾਬਤ ਪੁਲੇਠੀ ਮੀਟਿੰਗ ਦੀ ਅਗਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪੁੱਜੇ ਤੇ ਕਰੀਬ ਇਕ ਘੰਟਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੇ ਪ੍ਰਬੰਧਾਂ ਦੀ ਰੂਪ ਰੇਖਾ ਦਾ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਢੁਕਵੇਂ ਦਿਸ਼ਾ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਉਪਰੰਤ ਦਰਬਾਰ ਸਾਹਿਬ ਮੱਥਾ ਵੀ ਟੇਕਿਆ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਤੇ ਉਨਾਂ ਨੂੰ ਵੀ ਸਮਾਗਮਾਂ ਬਾਬਤ ਜਾਣਕਾਰੀ ਦਿੱਤੀ। 


ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਬਹੁਤ ਸੁਭਾਗੀ ਗੱਲ ਹੈ ਕਿ ਪੰਜਾਬ ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਮਿਲੀ ਹੈ ਕਿਉਂਕਿ ਪੰਜਾਬੀ ਮੇਜ਼ਬਾਨੀ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਨੀਤੀ ਆਯੋਗ ਦੀ ਮੀਟਿੰਗ ਮੌਕੇ ਉਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸੰਮੇਲਨ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਬੇਨਤੀ ਕੀਤੀ ਸੀ ਜਿਸ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਤੇ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਵਿੱਢ ਦਿੱਤੀਆਂ ਹਨ ਕਿਉਂਕਿ ਵਿਸ਼ਵ ਪੱਧਰ ਦੇ ਹੋਣ ਵਾਲੇ ਸਮਾਗਮ ਦਾ ਵਿਸ਼ਾ ਸਿੱਖਿਆ ਰਹੇਗਾ ਤੇ ਇਸ 'ਤੇ ਪੂਰੇ ਵਿਸ਼ਵ ਦੇ ਮੀਡੀਆ ਦੀ ਨਜਰ ਰਹੇਗੀ।


ਮੁੱਖ ਮੰਤਰੀ ਨੇ ਹਾਲ ਹੀ 'ਚ ਪੰਜਾਬ ਸਰਕਾਰ ਦੇ ਚਾਰ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਨਿੱਜਰ, ਹਰਭਜਨ ਸਿੰਘ ਈਟੀਓ, ਹਰਜੋਤ ਸਿੰਘ ਬੈੰਸ ਤੇ ਅਨਮੋਲ ਗਗਨ ਮਾਨ ਆਧਾਰਿਤ ਕਮੇਟੀ ਬਣਾਈ ਸੀ ਜਦਕਿ ਅਧਿਕਾਰੀਆਂ ਦੇ ਪੱਧਰ ਦੀ ਇਕ ਸਬ ਕਮੇਟੀ ਮੁੱਖ ਸਕੱਤਰ ਵੀ ਕੇ ਜੰਜੂਆ ਦੀ ਅਗਵਾਈ 'ਚ ਬਣਾਈ ਗਈ ਹੈ। 


ਜਾਣਕਾਰੀ ਮੁਤਾਬਕ 15 ਦਿਨਾਂ ਬਾਅਦ ਮੁੱਖ ਮੰਤਰੀ ਫਿਰ ਅਧਿਕਾਰੀਆਂ ਨਾਲ ਮੀਟਿੰਗ ਕਰ ਸਕਦੇ ਹਨ। ਦੂਜੇ ਪਾਸੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਇੱਕ ਘੰਟਾ ਚੱਲੀ ਮੀਟਿੰਗ 'ਚ ਮੁੱਖ ਮੰਤਰੀ ਨੇ ਜਥੇਦਾਰ ਨੂੰ ਵੀ ਸਮਾਗਮ ਦੀ ਜਾਣਕਾਰੀ ਦਿੱਤੀ ਤੇ ਸਮਾਗਮਾਂ ਵਾਲੇ ਦਿਨ ਜਥੇਦਾਰ ਸਾਹਿਬ ਨੂੰ ਅੰਮ੍ਰਿਤਸਰ 'ਚ ਹੀ ਰਹਿਣ ਦੀ ਬਿਨੈ ਕੀਤੀ ਕਿਉਂਕਿ ਸਾਰੇ ਦੇਸ਼ਾਂ ਦੇ ਮੁੱਖੀ ਤੇ ਪ੍ਰਤੀਨਿਧੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜਣਗੇ ਤੇ ਉਹ ਜਥੇਦਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: