ਪੜਚੋਲ ਕਰੋ

ਅੰਮ੍ਰਿਤਸਰ ਨੇ ਜਿੱਤਿਆ ਟਾਟਾ ਦਾ ਵਿਸ਼ਵਾਸ: ਏਅਰ ਇੰਡੀਆ ਵੱਲੋਂ ਲੰਡਨ ਹੀਥਰੋ-ਅੰਮ੍ਰਿਤਸਰ ਉਡਾਣਾਂ ਦੀ ਗਿਣਤੀ 'ਚ ਵਾਧਾ

ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਤਾਜ਼ਾ ਸਮਾਂਸੂਚੀ ਅਨੁਸਾਰ ਏਅਰ ਇੰਡੀਆ ਦੀ ਉਡਾਣ ਏਆਈ 170 ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਲੰਡਨ ਹੀਥਰੋ ਤੋਂ ਉਡਾਣ ਭਰੇਗੀ ਅਤੇ ਅੰਮ੍ਰਿਤਸਰ ਤੋਂ ਉਡਾਣ ਐਤਵਾਰ....

ਅੰਮ੍ਰਿਤਸਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਅੰਮ੍ਰਿਤਸਰ ਵਿਕਾਸ ਮੰਚ ਸੇਵਾ ਟਰੱਸਟ ਯੂਕੇ ਦੇ ਪੰਜਾਬੀ ਭਾਈਚਾਰੇ ਨੇ ਟਾਟਾ ਗਰੁੱਪ ਅਧੀਨ ਏਅਰ ਇੰਡੀਆ ਵੱਲੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਨੂੰ 27 ਮਾਰਚ ਤੋਂ ਹਫ਼ਤੇ 'ਚ ਇਕ ਦਿਨ ਤੋਂ ਵਧਾ ਕੇ ਤਿੰਨ ਉਡਾਣਾਂ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ (ਯੂਐਸਏ) ਤੇ ਸੇਵਾ ਟਰੱਸਟ ਯੂਕੇ ਦੇ ਸੰਸਥਾਪਕ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਨੇ ਪ੍ਰੈਸ ਨੂੰ ਦਿੱਤੇ ਸਾਂਝੇ ਬਿਆਨ 'ਚ ਕਿਹਾ ਕਿ ਕਰੋਨਾ ਮਹਾਮਾਰੀ ਤੇ ਰੈਗੂਲਰ ਅੰਤਰਰਾਸ਼ਟਰੀ ਉਡਾਣਾਂ ਦੀ ਮੁਅੱਤਲੀ ਦੇ ਵਿਚਕਾਰ ਇਸ ਪ੍ਰਸਿੱਧ ਉਡਾਣ ਦੀ ਗਿਣਤੀ 'ਚ ਵਾਧਾ ਯੂਕੇ 'ਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਚੰਗੀ ਖ਼ਬਰ ਲੈ ਕੇ ਆਇਆ ਹੈ।

ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਤਾਜ਼ਾ ਸਮਾਂਸੂਚੀ ਅਨੁਸਾਰ ਏਅਰ ਇੰਡੀਆ ਦੀ ਉਡਾਣ ਏਆਈ 170 ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਲੰਡਨ ਹੀਥਰੋ ਤੋਂ ਉਡਾਣ ਭਰੇਗੀ ਅਤੇ ਅੰਮ੍ਰਿਤਸਰ ਤੋਂ ਉਡਾਣ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਰਵਾਨਾ ਹੋਵੇਗੀ। ਏਅਰ ਇੰਡੀਆ ਇਸ ਰੂਟ 'ਤੇ 256 ਸੀਟਾਂ ਵਾਲਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਚਲਾਉਂਦੀ ਹੈ ਜਿਸ 'ਚ 238 ਇਕੋਨੋਮੀ ਅਤੇ 18 ਬਿਜ਼ਨਸ ਕਲਾਸ ਸੀਟਾਂ ਹਨ।

FlyAmritsar Initiative, a civil society advocacy for development & direct flights from Amritsar International Airport


ਇਹਨਾਂ ਸਿੱਧੀਆਂ ਉਡਾਣਾਂ ਦੀ ਬੁਕਿੰਗ ਅਕਤੂਬਰ 2022 (ਏਅਰਲਾਈਨਾਂ ਲਈ ਗਰਮੀਆਂ ਦੀ ਸਮਾਂ-ਸਾਰਣੀ ਦੇ ਅੰਤ) ਤਕ ਉਪਲਬਧ ਹੈ। ਵਰਤਮਾਨ 'ਚ ਭਾਰਤ ਅਤੇ ਬ੍ਰਿਟੇਨ ਦਰਮਿਆਨ ਉਡਾਣਾਂ ਭਾਰਤ ਦੁਆਰਾ ਕਈ ਦੇਸ਼ਾਂ ਨਾਲ ਕੀਤੇ ਗਏ ਅਸਥਾਈ ਹਵਾਈ ਸਮਝੌਤਿਆਂ (ਏਅਰ ਬੱਬਲ) ਦੇ ਤਹਿਤ ਚੱਲ ਰਹੀਆਂ ਹਨ।

ਗੁਮਟਾਲਾ ਦੇ ਦੱਸਿਆ ਕਿ ਏਅਰ ਇੰਡੀਆ ਇਸ ਵੇਲੇ ਹਫ਼ਤੇ ਵਿੱਚ ਇਕ ਦਿਨ ਸਿੱਧੀ ਅੰਮ੍ਰਿਤਸਰ-ਬਰਮਿੰਘਮ ਉਡਾਣ ਵੀ ਚਲਾ ਰਹੀ ਹੈ। ਸਾਨੂੰ ਉਮੀਦ ਹੈ ਕਿ ਭਵਿੱਖ ਵਿੱਚ ਏਅਰ ਬੱਬਲ ਖਤਮ ਹੋਣ ਤੋਂ ਬਾਦ ਇਹਨਾਂ ਉਡਾਣਾਂ ਦੀ ਗਿਣਤੀ ਵੀ ਵਧੇਗੀ। ਪੰਜਾਬ ਤੇ ਯੂਕੇ ਦਰਮਿਆਨ ਹਵਾਈ ਸਫਰ ਸਿਰਫ਼ 8-9 ਘੰਟਿਆਂ 'ਚ ਪੂਰਾ ਹੋ ਜਾਂਦਾ ਹੈ ਅਤੇ ਯਾਤਰੀ ਦਿੱਲੀ ਰਾਹੀਂ ਹੁੰਦੀ ਖੱਜਲ ਖ਼ੁਆਰੀ ਤੋਂ ਵੀ ਬੱਚ ਸਕਣਗੇ। ਇਹਨਾਂ ਉਡਾਣਾਂ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

ਇੱਥੋਂ ਤੱਕ ਕਿ ਉਦਯੋਗ ਤੇ ਕਿਸਾਨਾਂ ਨੂੰ ਵੀ ਯੂਕੇ ਲਈ ਵਧੇਰੇ ਸਿੱਧੀਆਂ ਉਡਾਣਾਂ ਦਾ ਲਾਭ ਹੋਵੇਗਾ ਕਿਉਂਕਿ ਉਹ ਕਾਰਗੋ ਭੇਜਣ ਦੇ ਯੋਗ ਹੋਣਗੇ। ਸੇਵਾ ਟਰੱਸਟ ਯੂਕੇ ਦੇ ਸੰਸਥਾਪਕ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਜਿਨ੍ਹਾਂ ਨੂੰ ਹਾਲ ਹੀ 'ਚ ਯੂਕੇ ਦੇ ਵੱਖ-ਵੱਖ ਭਾਈਚਾਰਿਆਂ ਲਈ ਯੋਗਦਾਨ ਅਤੇ ਸਮਾਜ ਸੇਵਾ ਲਈ ਗ੍ਰੇਟ ਬ੍ਰਿਟੇਨ ਦੀ ਮਹਾਰਾਣੀ ਦੁਆਰਾ ਰਾਸ਼ਟਰੀ ਸਨਮਾਨ (ਐਮਬੀਈ) ਨਾਲ ਸਨਮਾਨਿਤ ਕੀਤਾ ਗਿਆ ਸੀ, ਨੇ ਕਿਹਾ ਕਿ ਸੇਵਾ ਟਰੱਸਟ ਯੂਕੇ ਦੇ ਸਮੂਹ ਮੈਂਬਰਾਂ ਦੀ ਤਰਫ਼ੋਂ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ ਅਤੇ ਟਾਟਾ /ਏਅਰ ਇੰਡੀਆ ਦੁਆਰਾ ਦੇ ਨਵੇਂ ਪ੍ਰਬੰਧਕਾਂ ਦੇ ਇਸ ਸ਼ਾਨਦਾਰ ਫੈਸਲੇ ਲਈ ਦਿਲੋਂ ਧੰਨਵਾਦੀ ਹਾਂ।

ਯੂਕੇ 'ਚ ਰਹਿੰਦੇ ਸਮੁੱਚੇ ਪੰਜਾਬੀ ਅਤੇ ਭਾਰਤੀ ਪ੍ਰਵਾਸੀਆਂ ਦੇ ਫਾਇਦੇ ਲਈ ਜੋ ਸਿੱਧੇ ਪੰਜਾਬ ਦੀ ਹਵਾਈ ਯਾਤਰਾ ਕਰਨਾ ਚਾਹੁੰਦੇ ਹਨ ਅਸੀਂ ਅੰਮ੍ਰਿਤਸਰ ਵਿਕਾਸ ਮੰਚ ਦੇ ਨਾਲ ਮਿਲ ਕੇ ਪਿਛਲੇ ਪੰਜ ਸਾਲਾਂ ਤੋਂ ਇਸ ਲਈ ਸਾਂਝੀ ਮੁਹਿੰਮ ਚਲਾਈ ਹੈ ਅਤੇ ਬਹੁਤ ਹੀ ਲਗਨ ਨਾਲ ਕੰਮ ਕੀਤਾ ਹੈ। ਅਸੀਂ ਇਸ ਮੁੱਦੇ ਨੂੰ ਭਾਰਤ ਪੰਜਾਬ ਅਤੇ ਯੂਕੇ ਸਰਕਾਰ, ਯੂਕੇ ਦੇ ਭਾਰਤੀ ਹਾਈ ਕਮਿਸ਼ਨ ਦੇ ਨਾਲ-ਨਾਲ ਭਾਰਤ ਦੇ ਹਵਾਬਾਜੀ ਮੰਤਰਾਲੇ ਅਤੇ ਏਅਰ ਇੰਡੀਆ ਕੋਲ ਉਠਾਇਆ ਹੈ ਅਤੇ ਲੰਡਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਦੀ ਇਸ ਮੰਗ ਨੂੰ ਉਜਾਗਰ ਕੀਤਾ ਹੈ।

ਅਸੀਂ ਭਾਰਤ ਸਰਕਾਰ ਏਅਰ ਇੰਡੀਆ ਅਤੇ ਸ਼੍ਰੀ ਹਰਦੀਪ ਸਿੰਘ ਪੁਰੀ ਦਾ 2019 'ਚ ਗੁਰੂ ਨਾਨਕ ਦੇਵ ਜੀ 550 ਸਾਲਾਂ ਗੁਰਪੂਰਬ ਮੌਕੇ ਲੰਡਨ ਸਟੈਨਸਟੇਡ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਅਤੇ ਹੁਣ ਟਾਟਾ ਵਲੋਂ ਮਾਰਚ ਤੋਂ ਲੰਡਨ ਹੀਥਰੋ ਲਈ ਉਡਾਣਾਂ ਦੀ ਗਿਣਤੀ ਵਧਾਉਣ ਦੇ ਫੈਸਲਾ ਲਈ ਧੰਨਵਾਦੀ ਹਾਂ।

ਮੈਂ ਉਨ੍ਹਾਂ ਸਾਰੇ ਯਾਤਰੀਆਂ ਨੂੰ ਜੋ ਪੰਜਾਬ ਜਾਣਾ ਚਾਹੁੰਦੇ ਹਨ, ਨੂੰ ਇਨ੍ਹਾਂ ਸਿੱਧੀਆਂ ਉਡਾਣਾਂ 'ਤੇ ਹੀ ਜਾਣ ਦੀ ਅਪੀਲ ਕਰਨਾ ਚਾਹਾਂਗਾ ਤਾਂ ਜੋ ਇਨ੍ਹਾਂ ਦੀ ਕਾਮਯਾਬੀ ਨਾਲ ਹੋਰ ਵੀ ਏਅਰਲਾਈਨਾਂ ਉਡਾਣਾਂ ਸ਼ੁਰੂ ਕਰ ਸਕਣ। ਅਸੀਂ ਹੋਰ ਏਅਰਲਾਈਨਾਂ ਨੂੰ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਮਨਾਉਣ ਵਾਸਤੇ ਆਪਣੀ ਮੁਹਿੰਮ ਜਾਰੀ ਰੱਖਾਂਗੇ ਕਿਉਂਕਿ ਲੰਡਨ ਰਾਹੀਂ ਕੈਨੇਡਾ, ਅਮਰੀਕਾ ਅਤੇ ਯੂਰਪ ਨਾਲ ਸੁਵਿਧਾਜਨਕ ਸੰਪਰਕ ਵੀ ਬਣ ਸਕਦਾ ਹੈ। ਇਨ੍ਹਾਂ ਮੁਲਕਾਂ 'ਚ ਪੰਜਾਬੀ ਭਾਈਚਾਰਾ ਬਹੁਤ ਵੱਡੀ ਗਿਣਤੀ 'ਚ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget