ਲੌਕਡਾਊਨ ਦੌਰਾਨ ਪਾਕਿਸਤਾਨ 'ਚ ਫਸਿਆ ਅੰਮ੍ਰਿਤਸਰ ਦਾ ਪਰਿਵਾਰ
ਇਹ ਪਰਿਵਾਰ 10 ਮਾਰਚ ਨੂੰ ਪਾਕਿਸਤਾਨ ਗਏ ਸੀ। ਅੰਮ੍ਰਿਤਸਰ ਨਿਵਾਸੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ ਤਿੰਨ ਹੋਰ ਲੋਕ ਪਾਕਿਸਤਾਨ ਗਏ ਸਨ।
ਅੰਮ੍ਰਿਤਸਰ: ਲੌਕਡਾਊਨ ਤੋਂ ਪਹਿਲਾਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਗਏ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਮੈਂਬਰ ਉੱਥੇ ਹੀ ਫਸ ਗਏ। ਦਰਅਸਲ ਕੋਰੋਨਾ ਵਾਇਰਸ ਕਾਰਨ ਦੋਵਾਂ ਦੇਸ਼ਾਂ 'ਚ ਆਵਾਜਾਈ 'ਤੇ ਰੋਕ ਲੱਗ ਗਈ। ਇਸ ਕਾਰਨ ਪਰਿਵਾਰ ਦੇ ਪੰਜ ਮੈਂਬਰ ਉੱਥੇ ਫਸ ਗਏ। ਹੁਣ ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਛੇਤੀ ਵਾਪਸ ਲਿਆਂਦਾ ਜਾਵੇ।
ਇਹ ਪਰਿਵਾਰ 10 ਮਾਰਚ ਨੂੰ ਪਾਕਿਸਤਾਨ ਗਏ ਸੀ। ਅੰਮ੍ਰਿਤਸਰ ਨਿਵਾਸੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ ਤਿੰਨ ਹੋਰ ਲੋਕ ਪਾਕਿਸਤਾਨ ਗਏ ਸਨ। ਫਿਲਹਾਲ ਉਹ ਕਿਸੇ ਰਿਸ਼ਤੇਦਾਰ ਦੇ ਘਰ ਰਹਿ ਰਹੇ ਹਨ। ਹੁਣ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਕੋਲ ਪਰਿਵਾਰ ਨੂੰ ਵਾਪਸ ਲਿਆਉਣ ਲਈ ਮਦਦ ਦੀ ਗੁਹਾਰ ਲਾਈ ਹੈ।
My father, mother & three others went to Pakistan on March 10 to visit several gurudwaras there & got stranded due to imposition of COVID-19 induced lockdown. I urge the govt to bring them back as soon as possible: Kamaljit Singh, son of Satbir Singh in Amritsar https://t.co/uEjJN2ULvW pic.twitter.com/YczVfMpcmk
— ANI (@ANI) May 25, 2020
ਸਤਬੀਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ 'ਚ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉੱਥੇ ਮੈਡੀਕਲ ਸਟੋਰ 'ਚ ਦਵਾਈ ਵੀ ਨਹੀਂ ਮਿਲ ਰਹੀ, ਇਸ ਲਈ ਸਰਕਾਰ ਉਨ੍ਹਾਂ ਨੂੰ ਤੁਰੰਤ ਉੱਥੋਂ ਵਾਪਸ ਲਿਆਉਣ ਲਈ ਕਦਮ ਚੁੱਕੇ।
ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਈ ਲੋਕ ਅੱਧਵਾਟੇ ਫਸੇ ਹੋਏ ਹਨ। ਭਾਰਤ ਸਰਕਾਰ ਨੇ ਦੂਜੇ ਮੁਲਕਾਂ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਵੀ ਚਲਾਈ ਹੋਈ ਹੈ। ਅਜਿਹੇ 'ਚ ਹੁਣ ਪਾਕਿਸਤਾਨ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਵੀ ਯਤਨ ਕੀਤੇ ਜਾਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ