ਵਿਸਾਖੀ ਦੇਖ ਵਾਪਿਸ ਆ ਰਹੇ ਨਿਹੰਗ ਸਿੰਘਾਂ ਨਾਲ ਹੋਇਆ ਹਾਦਸਾ, ਬੇਕਾਬੂ ਹੋ ਕੇ ਪਲਟੀ ਕਾਰ
ਇਹ ਦੋਵੇਂ ਵਿਸਾਖੀ ਮੌਕੇ ਨਹਿੰਗ ਸਿੰਘ ਤਲਵੰਡੀ ਸਾਬੋ ਤੋਂ ਵਾਪਸ ਆ ਰਹੇ ਸੀ ਤੇ ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਜਿਸ ਦੇ ਨਤੀਜੇ ਵਜੋਂ ਕਾਰ ਬੇਕਾਬੂ ਹੋ ਕੇ ਪਲਟ ਗਈ। ਜਿਸ ਵਿੱਚ ਇਹ ਦੋਵੇਂ ਨਹਿੰਗ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ।

Punjab News: ਮੁਕਤਸਰ-ਬਠਿੰਡਾ ਰੋਡ 'ਤੇ ਜੇ.ਡੀ.ਕਾਲਜ ਨੇੜੇ ਬਲੈਰੋ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ 'ਚ ਦੋ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ, ਇਹ ਦੋਵੇਂ ਵਿਸਾਖੀ ਮੌਕੇ ਨਹਿੰਗ ਸਿੰਘ ਤਲਵੰਡੀ ਸਾਬੋ ਤੋਂ ਵਾਪਸ ਆ ਰਹੇ ਸੀ ਤੇ ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਜਿਸ ਦੇ ਨਤੀਜੇ ਵਜੋਂ ਕਾਰ ਬੇਕਾਬੂ ਹੋ ਕੇ ਪਲਟ ਗਈ। ਜਿਸ ਵਿੱਚ ਇਹ ਦੋਵੇਂ ਨਹਿੰਗ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ।
ਇਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ ਤੇ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਹ ਜ਼ੇਰੇ ਇਲਾਜ ਹਨ।
ਇਸ ਦੌਰਾਨ ਪੁਲਿਸ ਨੂੰ ਇਨ੍ਹਾਂ ਕੋਲੋਂ ਆਧਾਰ ਕਾਰਡ ਮਿਲੇ ਹਨ। ਜਿਨ੍ਹਾਂ ਤੋਂ ਇਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਦਵਿੰਦਰ ਸਿੰਘ ਵਜੋ ਹੋਈ ਹੈ। ਫਿਲਹਾਲ ਇਸ ਹਾਦਸੇ ਤੋਂ ਬਾਅਦ ਉਹ ਦੋਵੇਂ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ



















