ਪੜਚੋਲ ਕਰੋ

ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਮਹਿੰਦਰਾ ਐਂਡ ਮਹਿੰਦਰਾ ਨਾਲ ਸਮਝੌਤਾ

ਵਿਕਾਸ ਮਿਸ਼ਨ ਵੱਲੋਂ ਅੱਜ ਖੇਤਰ ਦੇ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਿਵੀਜ਼ਨ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਹੁਨਰਮੰਦ ਬਣਾਉਣ ਸਬੰਧੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਅੱਜ ਖੇਤਰ ਦੇ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਿਵੀਜ਼ਨ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਨੇ ਕਿਹਾ ਕਿ ਇਹ ਸਮਝੌਤਾ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ (ਸਵਰਾਜ ਡਿਵੀਜ਼ਨ) ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀ ਤਹਿਤ ਪ੍ਰੋਜੈਕਟ 'ਹੁਨਰ' ਦੇ ਹਿੱਸੇ ਵਜੋਂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਰੋਜ਼ੀ-ਰੋਟੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਖੇਤਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਦਾ ਹੈ। ਇਹ ਉਪਰਾਲਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਨ ਲਈ ਮੁੱਖ ਮੰਤਰੀ ਦੀ ਵਚਨਬੱਧਤਾ ਦੇ ਅਨੁਸਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤਰ ਦੇ ਪ੍ਰਮੁੱਖ ਉਦਯੋਗਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਮੀਦਵਾਰਾਂ ਨੂੰ ਹੁਨਰਮੰਦ ਬਣਾ ਕੇ ਉਦਯੋਗਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ। ਕੁਮਾਰ ਰਾਹੁਲ ਨੇ ਪੰਜਾਬ ਦੇ ਨੌਜਵਾਨਾਂ ਦੀ ਬਿਹਤਰੀ ਲਈ ਅਜਿਹੀਆਂ ਭਾਈਵਾਲੀਆਂ ਲਈ ਹੋਰਨਾਂ ਉਦਯੋਗਾਂ ਨੂੰ ਸੱਦਾ ਦੇਣ ਸਬੰਧੀ ਭਵਿੱਖੀ ਪਹਿਲਕਦਮੀ ਦੀ ਰੂਪ ਰੇਖਾ ਵੀ ਉਲੀਕੀ।

ਸਕੱਤਰ ਨੇ ਕਿਹਾ ਕਿ ਇਸ ਸਮਝੌਤੇ ਦੇ ਹਿੱਸੇ ਵਜੋਂ, ਪ੍ਰੋਜੈਕਟ 'ਹੁਨਰ' ਨੂੰ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਪਛਾਣ ਕੀਤੇ ਗਏ ਸਿਖਲਾਈ ਭਾਈਵਾਲ ਮੈਸਰਜ਼ ਮੈਨਟੌਰ ਸਕਿੱਲਸ ਵੱਲੋਂ ਲਾਗੂ ਕੀਤਾ ਜਾਵੇਗਾ ਅਤੇ ਐਸ.ਏ.ਐਸ. ਨਗਰ, ਮੋਹਾਲੀ ਦੀ ਅਤਿ ਆਧੁਨਿਕ ਸਿਖਲਾਈ ਸੰਸਥਾ ਵਿੱਚ 444 ਉਮੀਦਵਾਰਾਂ ਨੂੰ ਸਿਖਲਾਈ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਭਾਈਵਾਲ ਵੱਲੋਂ ਟਰੈਕਟਰ ਆਪਰੇਟਰ, ਟਰੈਕਟਰ ਮਕੈਨਿਕ, ਖੇਤੀਬਾੜੀ ਮਸ਼ੀਨਰੀ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਸੇਵਾ ਪ੍ਰਦਾਤਾ, ਡੋਮੈਸਟਿਕ ਡਾਟਾ ਐਂਟਰੀ ਆਪਰੇਟਰ ਅਤੇ ਸੀ.ਆਰ.ਐਮ. ਡੋਮੈਸਟਿਕ ਨਾਨ-ਵੋਇਸ ਆਦਿ ਨੌਕਰੀਆਂ ਲਈ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਸਕੱਤਰ ਨੇ ਅੱਗੇ ਕਿਹਾ ਕਿ ਇਹ ਕੋਰਸ 4-5 ਮਹੀਨਿਆਂ ਵਿੱਚ ਮੁਕੰਮਲ ਕੀਤੇ ਜਾਣਗੇ। ਇਸ ਦੌਰਾਨ, ਡਾਇਰੈਕਟਰ ਜਨਰਲ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ-ਕਮ-ਐੱਮ.ਡੀ. (ਪੀ.ਐੱਸ.ਡੀ.ਐੱਮ.) ਦੀਪਤੀ ਉੱਪਲ ਨੇ ਕਿਹਾ ਕਿ ਪੀ.ਐੱਸ.ਡੀ.ਐੱਮ. ਅਜਿਹੇ ਕੇਂਦਰਾਂ ਦੀ ਸਥਾਪਨਾ ਲਈ ਵੱਖ-ਵੱਖ ਵਪਾਰਕ ਸਮੂਹਾਂ ਨਾਲ ਜੁੜਿਆ ਹੋਇਆ ਹੈ ਅਤੇ ਨਾਲ ਹੀ ਉਨ੍ਹਾਂ ਉਮੀਦਵਾਰਾਂ ਲਈ ਵੱਖ-ਵੱਖ ਹੁਨਰ ਪ੍ਰੋਗਰਾਮਾਂ ਨੂੰ ਸਪਾਂਸਰ ਕਰ ਰਿਹਾ ਹੈ ਜੋ ਕਿਸੇ ਹੋਰ ਸਰਕਾਰੀ ਸਕੀਮ ਅਧੀਨ ਨਹੀਂ ਆਉਂਦੇ।

ਉਨ੍ਹਾਂ ਦੱਸਿਆ ਕਿ ਟਰੈਕਟਰ ਆਪਰੇਟਰ ਕੋਰਸ ਵਿੱਚ ਉਮੀਦਵਾਰਾਂ ਨੂੰ ਵੱਖ-ਵੱਖ ਉਪਕਰਨਾਂ ਜਿਵੇਂ ਰੋਟਾਵੇਟਰ, ਹਾਰਵੈਸਟਰ, ਕਲਟੀਵੇਟਰ ਅਤੇ ਸੁਪਰ ਸੀਡਰ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਪੰਜਾਬ ਦੇ ਸਾਰੇ ਉਮੀਦਵਾਰਾਂ ਲਈ ਮੁਫ਼ਤ ਹੈ। ਉਹਨਾਂ ਦੱਸਿਆ ਕਿ ਡੋਮੈਟਿਕ ਡਾਟਾ ਐਂਟਰੀ ਆਪਰੇਟਰ ਅਤੇ ਸੀਆਰਐਮ ਡੋਮੇਸਟਿਕ ਨਾਨ-ਵੋਇਸ ਦੇ ਕੋਰਸ ਸਿਰਫ਼ ਮਹਿਲਾਵਾਂ ਅਤੇ ਦਿਵਿਆਂਗ ਉਮੀਦਵਾਰਾਂ ਲਈ ਹਨ।

ਉਹਨਾਂ ਅੱਗੇ ਕਿਹਾ ਕਿ ਸਿਖਲਾਈ ਖਤਮ ਹੋਣ ਤੋਂ ਬਾਅਦ, ਉਮੀਦਵਾਰਾਂ ਲਈ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਟਾਇਨੋਰ ਆਰਥੋਟਿਕਸ ਲਿਮਟਿਡ, ਆਰ.ਐਮ. ਕੈਮੀਕਲਜ਼, ਗਿਲਾਰਡ ਇਲੈਕਟ੍ਰਾਨਿਕਸ, ਸਵਰਾਜ ਇੰਜਣ, ਰਿਲਾਇੰਸ ਐਸ.ਐਮ.ਐਸ.ਐਲ., ਏਰੀਅਲ ਟੈਲੀਕਾਮ ਅਤੇ ਕਾਬਲ ਸਿਨਰਜੀਜ਼ (ਫਿਊਜ਼ਨ ਗਰੁੱਪ) ਵਿੱਚ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget