ਪੜਚੋਲ ਕਰੋ

Punjab News: ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਦੀ ਰਾਸ਼ੀ ਪਾਈ: ਜਿੰਪਾ

ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ।

Punjab News: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ।

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget