Punjab politics: ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਪਾਰਟੀ ਨੂੰ ਵੋਟ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ‘ਚ ਸਪੀਕਰ ਦੇ ਵਿਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਦੇ ਕੇ ਗ਼ਲਤੀ ਕਰ ਲਈ। ਹੁਣ ਤੁਸੀਂ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਨਾ ਦੇਣਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਵੀਡੀਓ ਦੇ ਵਿੱਚ ਇੱਕ ਪਾਸੇ ਸਕੂਲ ਅਤੇ ਸਿੱਖਿਆ ਬਚਾਓ ਧਰਨਾ ਪ੍ਰਦਰਸ਼ਨ ਗ੍ਰਾਮ ਵਾਸੀ ਖੈਰਮਪੁਰ ਲਿਖਿਆ ਦਿਖਾਈ ਦਿੱਤਾ।
ਇਨ੍ਹਾਂ ਕੀ ਵਰਡ ਦੀ ਮਦਦ ਨਾਲ ਅਸੀਂ ਗੂਗਲ ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ ਅਮਰ ਉਜਾਲਾ ਦੁਆਰਾ 10 ਨਵੰਬਰ 2022 ਨੂੰ ਪ੍ਰਕਾਸ਼ਤ ਇੱਕ ਆਰਟੀਕਲ ਮਿਲਿਆ। ਆਰਟੀਕਲ ਦੇ ਮੁਤਾਬਕ ਆਦਮਪੁਰ ਉਪ ਚੋਣਾਂ ਦੇ ਵਿੱਚ ਕਾਂਗਰਸ ਦੇ ਉਮੀਦਵਾਰ ਜੈ ਪ੍ਰਕਾਸ਼ ਆਦਮਪੁਰ ਦੇ ਪਿੰਡ ਖੈਰਮਪੁਰ ਵਿਖੇ ਸਕੂਲ ਦੇ ਬਾਹਰ ਚੱਲ ਰਹੇ ਧਰਨੇ ਤੇ ਪਹੁੰਚੇ। ਆਰਟੀਕਲ ਵਿੱਚ ਪ੍ਰਕਾਸ਼ਿਤ ਤਸਵੀਰ ‘ਚ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਪੋਸਟਰ ਵੀ ਸਾਨੂੰ ਦਿਖਾਈ ਦਿੱਤਾ।
This story was originally published by Newschecker.in, as part of the Shakti Collective. This story has not been edited by ABPLIVE staff.
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :