Farmer Protest: (ਅਸ਼ਰਫ਼ ਢੁੱਡੀ) ਸ਼ੰਭੂ-ਖਨੌਰੀ ਸਰਹੱਦ 'ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਨੇ ਖਨੌਰੀ ਬਾਰਡਰ 'ਤੇ 20 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ(Jagjit Singh Dallewal) ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।
ਕੇਂਦਰ ਨਾਲ ਮੁੜ ਤੋਂ ਬਣ ਰਿਹਾ ਗੱਲਬਾਤ ਦਾ ਮਾਹੌਲ
ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਉਨ੍ਹਾਂ ਦੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸੀ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਉਸ ਨੇ ਮੁਲਾਕਾਤ ਕੀਤੀ ਹੈ।
ਹਰਿਆਣਾ ਦੇ ਕਿਸਾਨਾਂ ਨੇ ਵੀ ਖਿੱਚੀ ਤਿਆਰੀ !
ਦੂਜੇ ਪਾਸੇ ਸ਼ੰਭੂ-ਖਨੌਰੀ ਸਰਹੱਦ 'ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਵੱਲ ਹਰਿਆਣਾ ਦੇ ਕਿਸਾਨਾਂ ਦਾ ਵੀ ਝੁਕਾਅ ਆਉਣ ਲੱਗਾ ਹੈ। ਬੀਕੇਯੂ ਆਗੂ ਗੁਰਨਾਮ ਚੜੂਨੀ (Gurnam Singh Charuni) ਵੀ ਖਨੌਰੀ ਸਰਹੱਦ ਵਿਖੇ ਡੱਲੇਵਾਲ ਨੂੰ ਮਿਲਣਗੇ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ।
ਡੱਲੇਵਾਲ ਨੇ ਕੀ ਕਿਹਾ ?
ਜ਼ਿਕਰ ਕਰ ਦਈਏ ਕਿ ਡੱਲੇਵਾਲ ਨੇ ਮਰਨ ਵਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।