ਪਾਣੀ ਦੀ ਜੰਗ ਜਾਰੀ ! 'ਮੁੜ BJP ਦੇ ਇਸ਼ਾਰੇ ‘ਤੇ ਜ਼ਬਰਦਸਤੀ ਨੰਗਲ ਡੈਮ ਤੋਂ ਪਾਣੀ ਛੱਡਣ ਦੀ ਕੀਤੀ ਗਈ ਕੋਸ਼ਿਸ਼', ਮੌਕੇ 'ਤੇ ਪਹੁੰਚੇ CM ਮਾਨ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਹੱਕ ਪੰਜਾਬੀਆਂ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਅਸੀਂ ਕਿਸੇ ਨੂੰ ਵੀ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਭੰਗ ਕਰਨ ਨਹੀਂ ਦੇਵਾਂਗੇ। ਪਾਣੀ ਦੇ ਮਸਲੇ ਨੂੰ ਲੈ ਕੇ ਜੇਕਰ ਸੂਬੇ ਦੇ ਹਾਲਾਤ ਖਰਾਬ ਹੁੰਦੇ ਨੇ ਤਾਂ BBMB ਅਤੇ ਬੀਜੇਪੀ ਉਸ ਦੇ ਜ਼ਿੰਮੇਵਾਰ ਹੋਣਗੇ।

Punjab News: ਪੰਜਾਬ ਤੇ ਹਰਿਆਣਾ ਦਾ ਪਾਣੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਆਏ ਦਿਨ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਮੌਕੇ ਇੱਕ ਵਾਰ ਫਿਰ ਤੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਭੰਗ ਕਰਨ ਨਹੀਂ ਦੇਵਾਂਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਫ਼ਿਰ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਗਈ। ਇੱਕ ਪਾਸੇ ਜਿੱਥੇ ਪੰਜਾਬ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ BBMB ਦੇ ਅਧਿਕਾਰੀਆਂ ਵੱਲੋਂ ਅਜਿਹੀਆਂ ਘਟੀਆ ਹਰਕਤਾਂ ਕਰਨਾ ਬੇਹੱਦ ਨਿੰਦਣਯੋਗ ਹੈ। ਬਿਨਾਂ ਕਿਸੇ ਆਰਡਰ ਦੇ ਅਜਿਹਾ ਅਸੀਂ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗੇ। BBMB ਨੂੰ ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕਿਸੇ ਨੂੰ ਪਾਣੀ ਦੇਣ ਦਾ ਕੋਈ ਹੱਕ ਨਹੀਂ ਅਤੇ ਕਿਸੇ ਵੀ ਸੂਰਤ ਵਿੱਚ ਅਜਿਹਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅੱਜ ਫ਼ਿਰ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਗਈ।
— Bhagwant Mann (@BhagwantMann) May 11, 2025
ਇੱਕ ਪਾਸੇ ਜਿੱਥੇ ਪੰਜਾਬ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ BBMB ਦੇ ਅਧਿਕਾਰੀਆਂ ਵੱਲੋਂ ਅਜਿਹੀਆਂ ਘਟੀਆ… pic.twitter.com/Xz9wXXY86R
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਹੱਕ ਪੰਜਾਬੀਆਂ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਅਸੀਂ ਕਿਸੇ ਨੂੰ ਵੀ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਭੰਗ ਕਰਨ ਨਹੀਂ ਦੇਵਾਂਗੇ। ਪਾਣੀ ਦੇ ਮਸਲੇ ਨੂੰ ਲੈ ਕੇ ਜੇਕਰ ਸੂਬੇ ਦੇ ਹਾਲਾਤ ਖਰਾਬ ਹੁੰਦੇ ਨੇ ਤਾਂ BBMB ਅਤੇ ਬੀਜੇਪੀ ਉਸ ਦੇ ਜ਼ਿੰਮੇਵਾਰ ਹੋਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।




















