ਚੰਡੀਗੜ੍ਹ: ਪੰਜਾਬ ਬੀਜ ਘੁਟਾਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਰਿਆਣਾ ਦੇ ਕਰਨਾਲ ਵਿੱਚ ਵੀ ਬੀਜ ਘੁਟਾਲੇ ਦੇ ਮੁੱਖ ਮੁਲਜ਼ਮ ਲਖਵਿੰਦਰ ਸਿੰਘ ਲੱਕੀ ਖਿਲਾਫ ਧੋਖਾਧੜੀ ਦੀ ਐਫਆਈਆਰ ਦਰਜ ਕੀਤੀ ਗਈ ਸੀ। ਕਰਨਾਲ ਐਗਰੀ ਸੀਡ 'ਤੇ ਧੋਖੇ ਨਾਲ ਪੰਜਾਬ ਵਿੱਚ ਝੋਨੇ ਦੇ ਬੀਜ ਵੇਚਣ ਦਾ ਇਲਜ਼ਾਮ ਹੈ।




ਇਸ ਘੁਟਾਲੇ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਧਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਲੱਕੀ ਦੀ ਫਰਮ ਦਾ ਜਾਅਲੀ ਬਿੱਲ ਕੈਬਨਿਟ ਮੰਤਰੀ ਰੰਧਾਵਾ ਨੇ ਮੀਡੀਆ ਨੂੰ ਪ੍ਰੈੱਸ ਕਾਨਫਰੰਸ ਵਿੱਚ ਦਿਖਾਇਆ, ਉਹ ਬਿੱਲ ਮੰਤਰੀ ਕੋਲ ਕਿਵੇਂ ਆਇਆ?


ਉਨ੍ਹਾਂ ਕਿਹਾ ਕਿ ਬੀਜ ਘੁਟਾਲੇ ਦੀ ਕੀਮਤ 4000 ਕਰੋੜ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨਾਂ ਦੀ ਗਿਰਦਾਵਰੀ ਕਰਵਾਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904