ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲੱਗ ਜਾਣਗੇ।


ਇਹ ਵੀ ਪੜ੍ਹੋ : ਅਧਿਆਪਕਾਂ ਤੋਂ ਨਹੀਂ ਲਏ ਜਾਣਗੇ ਗੈਰ ਵਿਦਿਅਕ ਕੰਮ, ਸਿੱਖਿਆ ਮੰਤਰੀ ਨੇ ਲਿਖਿਆ ਮੁੱਖ ਸਕੱਤਰ ਨੂੰ ਪੱਤਰ


ਉਨ੍ਹਾਂ ਕਿਹਾ ਸਕੂਲ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ‌ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ। ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


Education Loan Information:

Calculate Education Loan EMI