Punjab News: ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਢੋਆ-ਢੁਆਈ ਲਈ ਇਜਾਜ਼ਤ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਹਤਰ ਪ੍ਰਬੰਧ ਕੀਤੇ ਹੋਣ ਦਾ ਦਾਅਵਾ ਕਰਦਿਆਂ ਐਲਾਨ ਕੀਤਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ’ਚ ਫਸਲ ਦੇ ਢੇਰ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਕਾਨੂੰਨ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। 



ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪੁੱਜਦੇ ਸਾਰ ਖਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਮੌਕੇ ’ਤੇ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। 


 


ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17,000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫਤੇ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। 



ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸੂ ਮੇਲੇ ਮੁੜ ਸ਼ੁਰੂ ਹੋਣਗੇ ਜੋ ਪਹਿਲਾਂ ਲੰਪੀ ਸਕਿਨ ਬਿਮਾਰੀ ਕਰਕੇ ਆਰਜ਼ੀ ਤੌਰ ’ਤੇ ਬੰਦ ਕਰ ਦਿੱਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ